ਪ੍ਰਧਾਨ ਮੰਤਰੀ ਮੋਦੀ ਤਿੰਨ ਰੋਜ਼ਾ ਯਾਤਰਾ ਲਈ ਅਮਰੀਕਾ ਰਵਾਨਾ

ਨਵੀਂ ਦਿੱਲੀ, PM Narendra Modi America Tour: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੀ ਤਿੰਨ ਰੋਜ਼ਾ ਯਾਤਰਾ ਦੀ ਸ਼ੁਰੂਆਤ ਕਰਨ ਮੌਕੇ ਕਿਹਾ ਕਿ ਕਵਾਡ (ਚੌਥਾਈ ਸੁਰੱਖਿਆ ਸੰਵਾਦ) ਹਿੰਦ ਪ੍ਰਸ਼ਾਂਤ ਖੇਤਰ ਵਿਚ ਸ਼ਾਂਤੀ, ਪ੍ਰਗਤੀ ਅਤੇ ਖੁਸ਼ਹਾਲੀ ਦੇ ਲਈ ਕੰਮ ਕਰਨ ਲਈ ਇੱਕ ਪ੍ਰਮੁੱਖ ਸਮੂਹ ਦੇ ਰੂਪ ਵਿਚ ਉੱਭਰਿਆ ਹੈ। ਕਵਾਡ ਵਿਚ ਭਾਰਤ, ਅਮਰੀਕਾ, ਜਪਾਨ ਤੇ ਆਸਟ੍ਰੇਲੀਆ ਸ਼ਾਮਲ ਹਨ। ਪ੍ਰਧਾਨ ਮੰਤਰੀ ਆਪਣੀ ਇਸ ਯਾਤਰਾ ਦੌਰਾਨ ਡੇਲਾਵੇਅਰ ਦੇ ਵਿਲਮਿੰਗਟਨ ਵਿਚ ਆਯੋਜਿਤ ਹੋਣ ਵਾਲੇ ਸਲਾਨਾ ਕਵਾਡ ਸਿਖਰ ਸੰਮੇਲਨ ਵਿਚ ਸ਼ਾਮਲ ਹੋਣਗੇ ਅਤੇ ਨਿਊਯਾਰਕ ਵਿਚ ਸੰਯੁਕਤ ਰਾਸ਼ਟਰ ਮਹਾਂਸਭਾ ‘ਸਮਿਟ ਆਫ਼ ਦ ਫਿਊਚਰ’ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ।

ਇਸ ਤੋਂ ਇਲਾਵਾ ਸ੍ਰੀ ਮੋਦੀ ਆਪਣੀ ਯਾਤਰਾ ਦੌਰਾਨ ਕਾਰੋਬਾਰੀ ਖੇਤਰ ਦੀਆਂ ਮੁੱਖ ਅਮਰੀਕੀ ਕੰਪਨੀਆਂ ਦੇ ਪ੍ਰਮੁੱਖ ਅਧਿਕਾਰੀਆਂ ਨਾਲ ਬੈਠਕ ਕਰਨਗੇ। ਜ਼ਿਕਰਯੋਗ ਹੈ ਕਿ ਅਮਰੀਕਾ ਦੇ ਰਾਸ਼ਟਪਤੀ ਜੋਅ ਬਾਈਡਨ ਡੇਲਾਵਰ ਦੇ ਵਿਲਮਿੰਗਟਨ ਵਿਚ ਅੱਕ ਕਵਾਡ ਦੇ ਚੌਥੇ ਸ਼ਿਖਰ ਸੰਮੇਲਨ ਦੀ ਮੇਜ਼ਬਾਨੀ ਕਰਨਗੇ

Leave a Reply

Your email address will not be published. Required fields are marked *