ਕਨੌਜ, Bus Accident: ਇੱਥੇ ਤਿਵਰਾ ਥਾਣਾ ਅਧੀਨ ਪੈਂਦੇ ਖੇਤਰ ਵਿੱਚ ਇੱਕ ਸਲੀਪਰ ਬੱਸ ਪਲਟਣ ਕਾਰਨ 38 ਯਾਤਰੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਇਹ ਹਾਦਸਾ ਲਖਨਊ-ਆਗਰਾ ਐਕਸਪ੍ਰੈੱਸ ਵੇਅ ’ਤੇ ਸ਼ੱਕਰਵਾਰ ਦੇਰ ਰਾਤ ਕਰੀਬ 12:15 ਵਜੇ ਵਾਪਰਿਆ। ਖੇਤਰ ਦੀ ਸਰਕਲ ਅਧਿਕਾਰੀ (ਸੀਓ) ਪ੍ਰਿਅੰਕਾ ਵਾਜਪਾਈ ਨੇ ਕਿਹਾ ਕਿ ਬੱਸ 80 ਯਾਤਰੀਆਂ ਨੂੰ ਲੈ ਕੇ ਗੋਂਡਾ ਤੋਂ ਦਿੱਲੀ ਜਾ ਰਹੀ ਇੱਕ ਸਲੀਪਰ ਬੱਸ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ ਅਤੇ 38 ਯਾਤਰੀ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
Related Posts
ਫ਼ਰੀਦਕੋਟ: ਮੀਂਹ ਨਾਲ ਵੋਟਰਾਂ ਨੂੰ ਗਰਮੀ ਤੋਂ ਰਾਹਤ ਪਰ ਹਨੇਰੀ ਨੇ ਟੈਂਟ ਪੁੱਟੇ
ਫ਼ਰੀਦਕੋਟ, ਪੰਜਾਬ ਵਿੱਚ ਅੱਜ ਲੋਕ ਸਭਾ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਇਥੇ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ…
ਚੰਡੀਗੜ੍ਹ ਵਿਚਲੇ ਸਰਕਾਰੀ ਮਕਾਨਾਂ ਦੀ ਆਨਲਾਈਨ ਅਲਾਟਮੈਂਟ ਲਈ ਪੋਰਟਲ ਲਾਂਚ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਸੁਖਾਲੀਆਂ ਤੇ ਬਿਹਤਰ ਪ੍ਰਸ਼ਾਸਨਿਕ ਸੇਵਾਂ ਦੇਣ ਦੀ…
ਝੋਨੇ ਦੀ ਗ਼ੈਰਕਾਨੂੰਨੀ ਦਰਾਮਦ ਨੂੰ ਪੰਜਾਬ ਵਿਚ ਦਾਖ਼ਲ ਨਾ ਹੋਣ ਦਿੱਤਾ ਜਾਵੇ : ਸੁਖਜਿੰਦਰ ਸਿੰਘ ਰੰਧਾਵਾ
ਚੰਡੀਗੜ੍ਹ, 2 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੁਲਿਸ ਵਿਭਾਗ ਨੂੰ…