ਨਵੀਂ ਦਿੱਲੀ ਚੇਪੌਕ ‘ਚ ਭਾਰਤੀ ਕ੍ਰਿਕਟ ਟੀਮ ਅਤੇ ਬੰਗਲਾਦੇਸ਼ ਕ੍ਰਿਕਟ ਟੀਮ ਵਿਚਾਲੇ ਖੇਡੇ ਜਾ ਰਹੇ ਪਹਿਲੇ ਟੈਸਟ ‘ਚ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਖਾਸ ਮੁਕਾਮ ਹਾਸਲ ਕੀਤਾ ਹੈ। ਬੰਗਲਾਦੇਸ਼ ਦੀ ਦੂਜੀ ਪਾਰੀ ‘ਚ 1 ਵਿਕਟ ਲੈ ਕੇ ਬੁਮਰਾਹ ਇਸ ਸਾਲ ਅੰਤਰਰਾਸ਼ਟਰੀ ਕ੍ਰਿਕਟ ‘ਚ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਗੇਂਦਬਾਜ਼ ਬਣ ਗਏ ਹਨ। ਬੁਮਰਾਹ ਨੇ ਹਾਂਗਕਾਂਗ ਦੇ ਗੇਂਦਬਾਜ਼ ਅਹਿਸਾਨ ਖਾਨ ਨੂੰ ਪਿੱਛੇ ਛੱਡ ਦਿੱਤਾ ਹੈ।
IND vs BAN 1st Test: ਦੂਜੀ ਪਾਰੀ ‘ਚ ਇਕ ਵਿਕਟ ਲੈ ਕੇ ਜਸਪ੍ਰੀਤ ਬੁਮਰਾਹ ਬਣੇ ਨੰਬਰ-1
