ਨਵੀਂ ਦਿੱਲੀ- ਅਰਵਿੰਦ ਕੇਜਰੀਵਾਲ ਦੇ ਅਸਤੀਫ਼ੇ ਮਗਰੋਂ ਦਿੱਲੀ ਨੂੰ ਅੱਜ ਯਾਨੀ ਕਿ ਸ਼ਨੀਵਾਰ ਨੂੰ ਨਵਾਂ ਮੁੱਖ ਮੰਤਰੀ ਮਿਲ ਗਿਆ ਹੈ। ਉੱਪ ਰਾਜਪਾਲ ਸਕੱਤਰੇਤ ਵਿਚ ਆਯੋਜਿਤ ਸਹੁੰ ਚੁੱਕ ਸਮਾਰੋਹ ਵਿਚ ਆਤਿਸ਼ੀ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਆਤਿਸ਼ੀ ਨਾਲ 4 ਪੁਰਾਣੇ ਮੰਤਰੀਆਂ ਨੇ ਵੀ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਇਨ੍ਹਾਂ ਵਿਚ ਗੋਪਾਲ ਰਾਏ, ਕੈਲਾਸ਼ ਗਹਿਲੋਤ, ਸੌਰਭ ਭਾਰਦਵਾਜ, ਇਮਰਾਨ ਹੁਸੈਨ ਅਤੇ ਨਵੇਂ ਮੈਂਬਰ ਮੁਕੇਸ਼ ਅਹਲਾਵਤ ਨੇ ਮੰਤਰੀ ਵਜੋਂ ਸਹੁੰ ਚੁੱਕੀ। ਆਤਿਸ਼ੀ ਦਿੱਲੀ ਦੀ ਤੀਜੀ ਮੁੱਖ ਮੰਤਰੀ ਬਣੀ ਹੈ। ਦੱਸਣਯੋਗ ਹੈ ਕਿ ਕੇਜਰੀਵਾਲ 13 ਸਤੰਬਰ ਨੂੰ ਆਬਕਾਰੀ ਨੀਤੀ ਮਾਮਲੇ ‘ਚ 5 ਮਹੀਨੇ ਤੋਂ ਵੱਧ ਸਮੇਂ ਤੱਕ ਤਿਹਾੜ ਜੇਲ੍ਹ ‘ਚ ਰਹਿਣ ਤੋਂ ਬਾਅਦ ਬਾਹਰ ਆਏ। ਜਿਸ ਤੋਂ ਬਾਅਦ ਉਨ੍ਹਾਂ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਦਿੱਲੀ ਦੀ ਮੁੱਖ ਮੰਤਰੀ ਬਣੀ ਆਤਿਸ਼ੀ
