ਅੰਮ੍ਰਿਤਸਰ,ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਅਤੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸ਼ਨਿੱਚਰਵਾਰ ਨੂੰ ਉਸ ਵੇਲੇ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੀ ਪਤਨੀ ਸ੍ਰੀਮਤੀ ਮਧੂਮਿਤਾ ਦਾ ਸਵੇਰੇ ਸਮੇਂ ਦੇਹਾਂਤ ਹੋ ਗਿਆ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਿਲ ਆਉਣ ’ਤੇ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਮ ਤੋੜ ਦਿੱਤਾ। ਮ੍ਰਿਤਕ ਦੇਹ ਦਾ ਦੁਰਗਿਆਣਾ ਮੰਦਰ ਨੇੜੇ ਸ਼ਮਸ਼ਾਨ ਘਾਟ ਵਿੱਚ ਸਸਕਾਰ ਕੀਤਾ ਗਿਆ।
ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੂੰ ਸਦਮਾ, ਪਤਨੀ ਦਾ ਦੇਹਾਂਤ
