ਸ਼ਿਮਲਾ, ਹਿਮਾਚਲ ਪ੍ਰਦੇਸ਼ ਦੇ ਲੋਕ ਨਿਰਮਾਣ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਕੰਗਨਾ ਰਣੌਤ ਖਿਲਾਫ ਮਾਣਹਾਨੀ ਦਾ ਕੇਸ ਦਰਜ ਕਰਨ ਦੀ ਧਮਕੀ ਦਿੱਤੀ। ਹੈ। ਕੰਗਨਾ ਨੇ ਦਾਅਵਾ ਕੀਤਾ ਸੀ ਕਿ ਹਿਮਾਚਲ ਸਰਕਾਰ ਕਰਜ਼ਾ ਲੈ ਕੇ ਸੋਨੀਆ ਗਾਂਧੀ ਨੂੰ ਦੇ ਰਹੀ ਹੈ। ਉਨ੍ਹਾਂ ਕਿਹਾ, ‘‘ਜੇ ਕੰਗਨਾ ਰਣੌਤ ਆਪਣੇ ਦਾਅਵੇ ਸਬੰਧੀ ਕੋਈ ਦਸਤਾਵੇਜ਼ੀ ਸਬੂਤ ਪੇਸ਼ ਨਹੀਂ ਕਰਦੀ ਜਾਂ ਸੋਨੀਆ ਗਾਂਧੀ ਤੋਂ ਮੁਆਫੀ ਨਹੀਂ ਮੰਗਦੀ ਤਾਂ ਅਸੀਂ ਉਸ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਾਂਗੇ।’’
ਵਿਕਰਮਾਦਿਤਿਆ ਵੱਲੋਂ ਕੰਗਨਾ ਖ਼ਿਲਾਫ਼ ਮਾਣਹਾਨੀ ਕੇਸ ਕਰਨ ਦੀ ਧਮਕੀ
