ਅਮਰਾਵਤੀ, ਇੱਥੋਂ ਦੇ ਪਰਤਵਾੜੀ ਢਾਣੀ ਮਾਰਗ ’ਤੇ ਸੇਮਾਡੋਹ ਨੇੜੇ ਸੋਮਵਾਰ ਸਵੇਰੇ ਇੱਕ ਪ੍ਰਾਈਵੇਟ ਬੱਸ ਦੇ ਪੁਲ ਤੋਂ ਹੇਠਾਂ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ, ਜਿਸ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਡਰਾਈਵਰ ਵੱਲੋਂ ਸੰਤੁਲਨ ਗਵਾਉਣ ਕਾਰਨ ਇਹ ਬੱਸ ਹਾਦਸਾ ਵਾਪਰਿਆ। ਕਲੈਕਟਰ ਸੌਰਭ ਕਟਿਆਰ ਨੇ ਦੱਸਿਆ ਕਿ ਇਸ ਘਟਨਾ ’ਚ 30 ਯਾਤਰੀ ਜ਼ਖਮੀ ਹੋ ਗਏ ਅਤੇ ਚਾਰ ਦੀ ਮੌਤ ਹੋ ਗਈ ਹੈ। ਉਨ੍ਰਾਂ ਦੱਸਿਆ ਕਿ ਗੰਭੀਰ ਰੂਪ ਵਿੱਚ ਜ਼ਖਮੀ ਵਿਅਕਤੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਜਾਰੀ ਰਿਹਾ ਹੈ।
ਮਹਾਰਾਸ਼ਟਰ: ਬੱਸ ਪੁਲ ਤੋ ਹੇਠਾਂ ਡਿੱਗਣ ਕਾਰਨ 4 ਲੋਕਾਂ ਦੀ ਮੌਤ, 30 ਜ਼ਖਮੀ
