ਚੰਡੀਗੜ੍ਹ : ਪੰਜਾਬ ਦੀਆਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ‘ਚ ਹੋ ਰਹੀ ਦੇਰੀ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਚੀਫ ਜਸਟਿਸ ਦੀ ਬੈਂਚ ਨੇ ਪੰਜਾਬ ਸਰਕਾਰ ਨੂੰ ਆਖਰੀ ਮੌਕਾ ਦਿੰਦਿਆਂ ਕਿਹਾ ਕਿ ਮਾਮਲੇ ਦੀ ਅਗਲੀ ਸੁਣਵਾਈ 14 ਅਕਤੂਬਰ ਤਕ ਚੋਣ ਦਾ ਮੁਕੰਮਲ ਸ਼ਡਿਊਲ ਹਾਈਕੋਰਟ ‘ਚ ਪੇਸ਼ ਕੀਤਾ ਜਾਵੇ। ਜੇਕਰ ਸਰਕਾਰ ਨਾਕਾਮ ਰਹੀ ਤਾਂ ਹਾਈ ਕੋਰਟ ਆਦੇਸ਼ ਜਾਰੀ ਕਰੇਗਾ।
ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ‘ਚ ਹੋ ਰਹੀ ਦੇਰੀ ‘ਤੇ ਪੰਜਾਬ ਸਰਕਾਰ ਨੂੰ ਪਈਆਂ ਝਾੜਾਂ, HC ਨੇ ਦਿੱਤੀ ਇਹ ਚਿਤਾਵਨੀ
