ਲਹਿਰਾਗਾਗਾ : ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ (Bibi Rajinder Kaur Bhattal) ਦੇ ਸਪੁੱਤਰ ਰਾਹੁਲਇੰਦਰ ਸਿੰਘ ਸਿੱਧੂ ਨੈਸ਼ਨਲ ਕੋਆਰਡੀਨੇਟਰ ਆਲ ਇੰਡੀਆ ਕਿਸਾਨ ਕਾਂਗਰਸ ਨੂੰ ਪਾਰਟੀ ਦੀ ਹਾਈ ਕਮਾਂਡ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਬਜ਼ਰਵਰ ਨਿਯੁਕਤ ਕੀਤਾ ਹੈ। ਇਨ੍ਹਾਂ ਦੀ ਨਿਯੁਕਤੀ ਕਾਰਨ ਪੰਜਾਬ ਤੋਂ ਇਲਾਵਾ ਪੂਰੇ ਹਲਕੇ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਸਮੇਂ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿੱਥੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਤੋਂ ਅੱਕੇ ਹੋਏ ਹਨ, ਉੱਥੇ ਹੀ ਹਰਿਆਣਾ ਦੇ ਲੋਕ ਭਾਜਪਾ ਤੋਂ ਔਖੇ ਹਨ ਜਿਸ ਦੇ ਚਲਦਿਆਂ ਇਸ ਵਾਰ ਹਰਿਆਣਾ ਵਿੱਚ ਕਾਂਗਰਸ ਦੀ ਸਰਕਾਰ ਬਣਨਾ ਤੈਅ ਹੈ।
ਬੀਬੀ ਰਜਿੰਦਰ ਕੌਰ ਭੱਠਲ ਦੇ ਸਪੁੱਤਰ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਆਬਜ਼ਰਵਰ ਨਿਯੁਕਤ
