ਚੰਡੀਗੜ੍ਹ : ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਡਬਲ ਬੈਂਚ ਨੇ ਸਿੰਗਲ ਬੈਂਚ ਵੱਲੋਂ ਇਸ ਭਰਤੀ ਨੂੰ ਰੱਦ ਕਰਨ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ। ਜ਼ਿਕਰਯੋਗ ਹੈ ਕਿ ਇਨ੍ਹਾਂ ਵਿੱਚੋਂ ਦੋ ਸਾਲ ਪਹਿਲਾਂ ਭਰਤੀ ਹੋਏ 484 ਨੂੰ ਅੱਜ ਤਕ ਪੋਸਟਿੰਗ ਨਹੀਂ ਮਿਲੀ ਸੀ। ਇਨ੍ਹਾਂ ਨੂੰ ਪੰਜਾਬ ਸਰਕਾਰ ਦੇ ਮੁਲਾਜ਼ਮ ਤਾਂ ਮੰਨਿਆ ਜਾ ਰਿਹਾ ਸੀ ਪਰ ਤਨਖ਼ਾਹ ਨਹੀਂ ਮਿਲ ਰਹੀ ਸੀ। ਸਿਰਫ਼ 135 ਨੂੰ ਹੀ ਪੋਸਟਿੰਗ ਮਿਲੀ ਹੋਈ ਹੈ ਤੇ ਤਨਖ਼ਾਹ ਮਿਲ ਰਹੀ ਹੈ, ਬਾਕੀ ਹਾਈ ਕੋਰਟ ਦੇ ਫ਼ੈਸਲੇ ਦੀ ਉਡੀਕ ਕਰ ਰਹੇ ਸਨ। ਦਰਅਸਲ 2021 ਦੀਆਂ ਇਨ੍ਹਾਂ ਭਰਤੀਆਂ ਦਾ ਮਾਮਲਾ ਹਾਈ ਕੋਰਟ ‘ਚ ਵਿਚਾਰ ਅਧੀਨ ਸੀ। ਸਿੰਗਲ ਬੈਂਚ ਨੇ ਪਿਛਲੇ ਸਾਲ ਇਸ ਸਾਰੀ ਭਰਤੀ ਨੂੰ ਰੱਦ ਕਰ ਦਿੱਤਾ ਸੀ।
ਪੰਜਾਬ ਸਰਕਾਰ ਨੂੰ High Court ਤੋਂ ਵੱਡੀ ਰਾਹਤ, 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ
