ਚੰਡੀਗੜ੍ਹ, ਬੰਦੀ ਸਿੰਘਾਂ ਦੀ ਰਿਹਾਈ ਤੇ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ 20 ਮਹੀਨਿਆਂ ਤੋਂ ਪੰਜਾਬ ਤੇ ਚੰਡੀਗੜ੍ਹ ਦੀ ਹੱਦ ’ਤੇ ਸੰਘਰਸ਼ ਕਰ ਰਹੇ ਕੌਮੀ ਇਨਸਾਫ਼ ਮੋਰਚਾ ਨੇ ਪਹਿਲੀ ਅਕਤੂਬਰ ਨੂੰ ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਕੌਮੀ ਇਨਸਾਫ਼ ਮੋਰਚਾ ਦੇ ਕਨਵੀਨਰ ਪਾਲ ਸਿੰਘ ਫਰਾਂਸ ਨੇ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਬੰਦੀ ਸਿੰਘਾਂ ਦੀ ਰਿਹਾਈ ਲਈ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦਾ ਐਲਾਨ
