ਚੰਡੀਗੜ੍ਹ : ਮਿਡ ਡੇ ਮੀਲ ਵਰਕਰਜ਼ ਯੂਨੀਅਨ ਵੱਲੋਂ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ ਗਈ, ਜਿਸ ਵਿੱਚ ਸਿੱਖਿਆ ਮੰਤਰੀ ਅਤੇ ਡੀ.ਜੀ.ਐਸ.ਈ. ਤੋਂ ਇਲਾਵਾ ਜਥੇਬੰਦੀ ਵੱਲੋਂ ਲਖਵਿੰਦਰ ਕੌਰ ਫਰੀਦਕੋਟ, ਮਮਤਾ ਸ਼ਰਮਾਂ, ਰਮਨਜੀਤ ਕੌਰ ਮੁਕਤਸਰ ਅਤੇ ਪ੍ਰਵੀਨ ਕੁਮਾਰੀ ਲੁਧਿਆਣਾ ਸ਼ਾਮਲ ਸਨ। ਮੀਟਿੰਗ ਦੌਰਾਨ ਜਥੇਬੰਦੀ ਵੱਲੋਂ ਮਿਡ ਡੇ ਮੀਲ ਵਰਕਰਾਂ ‘ਤੇ ਘੱਟੋ ਘੱਟ ਉਜ਼ਰਤਾਂ ਦਾ ਕਾਨੂੰਨ ਲਾਗੂ ਕਰਨ ਦੀ ਮੰਗ ਕੀਤੀ ਗਈ। ਜਿਸ ਬਾਰੇ ਸਿੱਖਿਆ ਮੰਤਰੀ ਵੱਲੋਂ ਟਾਲ ਮਟੋਲ ਵਾਲੀ ਨੀਤੀ ਅਪਣਾਈ ਗਈ। ਇਸ ਬਾਰੇ ਜਥੇਬੰਦੀ ਨੇ ਕਿਹਾ ਕਿ ਘੱਟੋ ਘੱਟ ਉਜ਼ਰਤਾਂ ਦੇਣ ਬਾਰੇ ਆਮ ਆਦਮੀ ਸਰਕਾਰ ਵੱਲੋਂ ਵੀ ਪਹਿਲੀਆਂ ਸਰਕਾਰਾਂ ਵਾਲੀ ਘਸੀ ਪਿਟੀ ਡੰਗ ਟਪਾਊ ਨੀਤੀ ਬਰਕਰਾਰ ਰੱਖੀ ਜਾ ਰਹੀ ਹੈ। ਉਹਨਾ ਨੇ ਕਿਹਾ ਕਿ ਮਿਡ ਡੇ ਮੀਲ ਵਰਕਰਾਂ ਨੂੰ ਘੱਟੋ ਘੱਟ ਉਜ਼ਰਤਾਂ ਦੇਣਾ ਤਾਂ ਦੂਰ ਦੀ ਗੱਲ ਹੈ ਸਗੋਂ ਆਮ ਆਦਮੀ ਸਰਕਾਰ ਵੱਲੋਂ ਚੋਣ ਵਾਅਦੇ ਮੁਤਾਬਕ 6 ਹਜ਼ਾਰ ਰੁਪਏ ਤਨਖਾਹ ਵੀ ਲਾਗੂ ਨਹੀਂ ਕੀਤੀ ਜਾ ਰਹੀ।
ਸਿੱਖਿਆ ਮੰਤਰੀ ਵੱਲੋਂ ਮਿਡ ਡੇ ਮੀਲ ਵਰਕਰਜ਼ ਯੂਨੀਅਨ ਨਾਲ ਮੀਟਿੰਗ ਬੇਸਿੱਟਾ
