CM ਮਾਨ ਨੇ ਨਵੇਂ ਬਣੇ ਮੰਤਰੀਆਂ ਨੂੰ ਦਿੱਤੀਆਂ ਹਦਾਇਤਾਂ

ਚੰਡੀਗੜ੍ਹ -ਬੀਤੇ ਦਿਨੀਂ ਪੰਜਾਬ ਕੈਬਨਿਟ ਵਿਚ 4 ਮੰਤਰੀਆਂ ਦੇ ਅਸਤੀਫ਼ੇ ਮਗਰੋਂ 5 ਨਵੇਂ ਚੇਹਰਿਆਂ ਨੂੰ ਸ਼ਾਮਲ ਕੀਤਾ ਗਿਆ। ਇਨ੍ਹਾਂ ਵੱਲੋਂ ਬੀਤੇ ਦਿਨੀਂ ਮੰਤਰੀ ਦੇ ਅਹੁਦੇ ਦੀ ਸਹੁੰ ਵੀ ਚੁੱਕ ਲਈ ਗਈ। ਨਵੇਂ ਮੰਤਰੀਆਂ ’ਚ ਹਰਦੀਪ ਸਿੰਘ ਮੁੰਡੀਆਂ (ਵਿਧਾਇਕ ਸਾਹਨੇਵਾਲ), ਬਰਿੰਦਰ ਕੁਮਾਰ ਗੋਇਲ (ਵਿਧਾਇਕ ਲਹਿਰਾ), ਤਰੁਨਪ੍ਰੀਤ ਸਿੰਘ ਸੌਂਦ (ਵਿਧਾਇਕ ਖੰਨਾ), ਡਾ. ਰਵਜੋਤ ਸਿੰਘ (ਵਿਧਾਇਕ ਸ਼ਾਮਚੁਰਾਸੀ) ਅਤੇ ਮੋਹਿੰਦਰ ਭਗਤ (ਵਿਧਾਇਕ ਜਲੰਧਰ ਪੱਛਮੀ) ਸ਼ਾਮਲ ਹਨ। ਇਨ੍ਹਾਂ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਗਈ।

ਮੁੱਖ ਮੰਤਰੀ ਰਿਹਾਇਸ਼ ਵਿਖੇ ਨਵੇਂ ਮੰਤਰੀਆਂ ਨਾਲ ਮੁਲਾਕਾਤ ਮੌਕੇ CM ਮਾਨ ਨੇ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀਆਂ ਲਈ ਵਧਾਈਆਂ ਦਿੱਤੀਆਂ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਦੇ ਕੰਮਕਾਜ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਨਵੇਂ ਮੰਤਰੀਆਂ ਨੂੰ ਆਪੋ-ਆਪਣੇ ਮਹਿਕਮਿਆਂ ਦੀਆਂ ਲੋਕ ਪੱਖੀ ਸਕੀਮਾਂ ਦਾ ਵੱਧ ਤੋਂ ਵੱਧ ਲੋਕਾਂ ਤੱਕ ਫਾਇਦਾ ਪਹੁੰਚਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ।

ਮੁਲਾਕਾਤ ਮਗਰੋਂ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ, “ਅੱਜ ਆਪਣੀ ਰਿਹਾਇਸ਼ ਵਿਖੇ ਪੰਜਾਬ ਕੈਬਨਿਟ ਦੇ ਨਵੇਂ ਸਾਥੀਆਂ ਨਾਲ ਮੁਲਾਕਾਤ ਕੀਤੀ ਤੇ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀਆਂ ਲਈ ਵਧਾਈਆਂ ਦਿੱਤੀਆਂ। ਸਰਕਾਰ ਦੇ ਕੰਮਕਾਜ ਨੂੰ ਲੈ ਕੇ ਸਾਰਿਆਂ ਨਾਲ ਵਿਸਥਾਰ ਸਹਿਤ ਚਰਚਾ ਕੀਤੀ ਤੇ ਆਪਣੇ-ਆਪਣੇ ਮਹਿਕਮਿਆਂ ਦੀਆਂ ਲੋਕ ਪੱਖੀ ਸਕੀਮਾਂ ਦਾ ਵੱਧ ਤੋਂ ਵੱਧ ਲੋਕਾਂ ਤੱਕ ਫਾਇਦਾ ਪਹੁੰਚਾਉਣ ਲਈ ਕਿਹਾ।”

Leave a Reply

Your email address will not be published. Required fields are marked *