ਨਵੀਂ ਦਿੱਲੀ, ਪੰਜਾਬ ਸਰਕਾਰ ਨੂੰ ਝਟਕਾ ਦਿੰਦਿਆਂ ਸੁਪਰੀਮ ਕੋਰਟ ਨੇ ਸੂਬੇ ਦੇ ਮੈਡੀਕਲ ਕਾਲਜਾਂ ਵਿਚ ਐੱਮਬੀਬੀਐੱਸ ਅਤੇ ਬੀਡੀਐੱਸ ਕੋਰਸਾਂ ’ਚ ਦਾਖ਼ਲਿਆਂ ਲਈ ‘ਐੱਨਆਰਆਈ ਕੋਟੇ’ ਦੀ ਪ੍ਰੀਭਾਸ਼ਾ ਬਦਲਣ ਦੀ ਕਾਰਵਾਈ ਨੂੰ ਰੱਦ ਕਰਨ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਦਾਇਰ ਅਪੀਲ ਨੂੰ ਮੰਗਲਵਾਰ ਨੂੰ ਖ਼ਾਰਜ ਕਰ ਦਿੱਤਾ ਹੈ। ਸਿਖਰਲੀ ਅਦਾਲਤ ਨੇ ਇਸ ਨੂੰ ‘ਪੂਰੀ ਤਰ੍ਹਾਂ ਧੋਖਾਧੜੀ’ ਅਤੇ ‘ਪੈਸੇ ਕਮਾਉਣ ਦਾ ਜ਼ਰੀਆ’ ਕਰਾਰ ਦਿੱਤਾ ਹੈ।
‘ਐੱਨਆਰਆਈ ਕੋਟੇ’ ਬਾਰੇ ਪੰਜਾਬ ਦੀ ਅਪੀਲ ਸੁਪਰੀਮ ਕੋਰਟ ਵੱਲੋਂ ਰੱਦ
