ਚੰਡੀਗੜ੍ਹ : ਸੂਬੇ ਵਿਚ ਝੋਨੇ ਦੀ ਵਾਢੀ ਦਾ ਸੀਜ਼ਨ ਹਾਲੇ ਪੂਰੀ ਤਰ੍ਹਾਂ ਨਾਲ ਸ਼ੁਰੂ ਵੀ ਨਹੀਂ ਹੋਇਆ ਹੈ ਪਰ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਪਿਛਲੇ ਸਾਲ ਦੇ ਮੁਕਾਬਲੇ ਨੌਂ ਗੁਣਾ ਵਾਧਾ ਦਰਜ ਕੀਤਾ ਗਿਆ ਹੈ। ਅਜਿਹੇ ਵਿਚ ਸੂਬਾ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਦੇ ਸਾਰੇ ਯਤਨ ਨਾਕਾਮ ਸਾਬਤ ਹੋ ਰਹੇ ਹਨ। ਇਸ ਸਾਲ ਸਰਕਾਰ ਲਈ ਚੁਣੌਤੀ ਵੀ ਵੱਧ ਕਿਉਂਕਿ ਇਸ ਸਾਲ ਝੋਨੇ ਦਾ ਰਕਬਾ ਵੀ ਵੱਧ ਹੈ। ਇਸ ਵਾਰ ਪੰਜਾਬ ਵਿਚ 132 ਲੱਖ ਹੈਕਟੇਅਰ ਵਿਚ ਝੋਨੇ ਦੀ ਬਿਜਾਈ ਹੋਈ ਹੈ ਜਦਕਿ ਪਿਛਲੇ ਵਰ੍ਹੇ 131 ਲੱਖ ਹੈਕਟੇਅਰ ਵਿਚ ਝੋਨਾ ਲਾਇਆ ਗਿਆ ਸੀ। ਸੂਬੇ ਵਿਚ ਹਾਲੇ ਝੋਨੇ ਦੀ ਅਗੇਤੀ ਫ਼ਸਲ ਦੀ ਵਾਢੀ ਸ਼ੁਰੂ ਹੋਈ ਹੈ ਅਤੇ ਹੁਣ ਤੱਕ ਪਿਛਲੇ ਸਾਲ ਦੇ ਅੱਠ ਕੇਸਾਂ ਦੇ ਮੁਕਾਬਲੇ 23 ਸਤੰਬਰ ਤੱਕ 69 ਮਾਮਲੇ ਪਰਾਲੀ ਸਾੜਨ ਦੇ ਸਾਹਮਣੇ ਆ ਚੁੱਕੇ ਹਨ। ਅਜਿਹੇ ਵਿਚ ਝੋਨੇ ਦੀ ਵਾਢੀ ’ਚ ਤੇਜ਼ੀ ਆਉਂਦਿਆਂ ਹੀ ਇਹ ਮਾਮਲੇ ਹੋਰ ਵਧਣੇ ਤੈਅ ਮੰਨੇ ਜਾ ਰਹੇ ਹਨ।
Related Posts
ਕੇਜਰੀਵਾਲ ਦੇ ਆਉਣ ਤੋਂ ਪਹਿਲਾਂ ‘ਜਲੰਧਰ’ ‘ਚ ਮਾਹੌਲ ਵਿਗਾੜਨ ਦੀ ਕੋਸ਼ਿਸ਼, ਕੰਧਾਂ ‘ਤੇ ਲਿਖੇ ਖ਼ਾਲਿਸਤਾਨ ਦੇ ਨਾਅਰੇ
ਜਲੰਧਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਜਲੰਧਰ ਬੱਸ ਅੱਡੇ ਤੋਂ…
ਧਾਲੀਵਾਲ ਵੱਲੋਂ ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ ਨਾਲ ਮੁਲਾਕਾਤ
ਰਮਦਾਸ, ਪੰਜਾਬ ਦੇ ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰ…
ਪ੍ਰਾਈਵੇਟ ਸਕੂਲਾਂ ਦੀ ਮਨਮਰਜ਼ੀ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਕਦਮ, ਜਾਰੀ ਕੀਤਾ ਸਖ਼ਤ ਫ਼ਰਮਾਨ
ਚੰਡੀਗੜ੍ਹ : ਪ੍ਰਾਈਵੇਟ ਸਕੂਲਾਂ ਦੀ ਮਨਮਰਜ਼ੀ ਖ਼ਿਲਾਫ਼ ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਪ੍ਰਾਈਵੇਟ ਸਕੂਲਾਂ ਦੀ ਆਪ ਹੁਦਰੀ ਨੂੰ…