ਖੰਨਾ – ਪੇਂਡੂ ਵਿਕਾਸ ਅਤੇ ਪੰਚਾਇਤਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਲੇਬਰ, ਪ੍ਰਾਹੁਣਚਾਰੀ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਮੰਤਰੀ, ਪੰਜਾਬ ਤਰੁਨਪ੍ਰੀਤ ਸਿੰਘ ਸੌਂਦ ਨੂੰ ਮੰਗਲਵਾਰ ਨੂੰ ਇੰਪਰੂਵਮੈਟ ਟਰੱਸਟ ਖੰਨਾ ਵਿਖੇ ਪਹੁੰਚਣ ਤੇ ਪੰਜਾਬ ਪੁਲਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਸਭ ਤੋਂ ਅਹਿਮ ਵਿਭਾਗ ਵਜ਼ੀਰੀ ਦੇ ਰੂਪ ਵਿਚ ਦਿੱਤੇ ਗਏ ਹਨ। ਜਿਨ੍ਹਾਂ ਨੂੰ ਮੈ ਸਮਝਦਾ ਹਾਂ ਕਿ ਇਹ ਇੱਕ ਸੇਵਾ ਦਾ ਕੰਮ ਹੈ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਜਿਸ ਉਮੀਦ ਅਤੇ ਭਰੋਸੇ ਦੇ ਨਾਲ ਤੁਸੀਂ ਮੈਨੂੰ ਚੁਣਿਆ ਸੀ ਮੈਂ ਕਦੇ ਵੀ ਉਹ ਭਰੋਸਾ ਟੁੱਟਣ ਨਹੀਂ ਦੇਵਾਂਗਾ। ਉਨ੍ਹਾਂ ਕਿਹਾ ਕਿ ਬੜੀ ਇਮਾਨਦਾਰੀ ਅਤੇ ਸ਼ਿਦਤ ਦੇ ਨਾਲ ਪੰਜਾਬ ਦੇ ਲੋਕਾਂ ਦੇ ਕੰਮ ਕਰਾਂਗੇ ਤਾਂ ਜੋ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਸਕੀਏ।
ਨਵੇਂ ਬਣੇ ਪੰਚਾਇਤ ਮੰਤਰੀ ਦਾ ਪੰਚਾਇਤੀ ਚੋਣਾਂ ਨੂੰ ਲੈ ਕੇ ਪਹਿਲਾ ਬਿਆਨ
