ਸਿਰਸਾ- ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ। ਕੇਜਰੀਵਾਲ ਨੇ ਕਿਹਾ ਕਿ ਉਸ ਨੂੰ ਇਸ ਲਈ ਗ੍ਰਿਫ਼ਤਾਰ ਕੀਤਾ ਗਿਆ, ਕਿਉਂਕਿ ਸੱਤਾਧਾਰੀ ਪਾਰਟੀ ਉਸ ਨੂੰ ‘ਚੋਰ’ ਦੇ ਰੂਪ ‘ਚ ਪੇਸ਼ ਕਰਨਾ ਚਾਹੁੰਦੀ ਸੀ ਪਰ ਉਨ੍ਹਾਂ ਦੇ ਸਭ ਤੋਂ ਕੱਟੜ ਦੁਸ਼ਮਣ ਵੀ ਮੰਨਦੇ ਹਨ ਕਿ ਉਹ ਭ੍ਰਿਸ਼ਟ ਨਹੀਂ ਹਨ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ 5 ਅਕਤੂਬਰ ਨੂੰ ਹੋਣ ਵਾਲੀਆਂ ਰਾਜ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਪਿੰਦਰ ਸਿੰਘ ਦੇ ਪੱਖ ‘ਚ ਹਰਿਆਣਾ ਦੇ ਸਿਰਸਾ ‘ਚ ਰਾਨੀਆ ਵਿਧਾਨ ਸਭਾ ਖੇਤਰ ‘ਚ ਰੋਡ ਸ਼ੋਅ ਕੀਤਾ। ਆਬਕਾਰੀ ਨੀਤੀ ਮਾਮਲੇ ‘ਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਪਿਛਲੇ ਹਫ਼ਤੇ ਤਿਹਾੜ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ‘ਆਪ’ ਨੇਤਾ ਆਤਿਸ਼ੀ ਨੇ ਬਾਅਦ ‘ਚ ਰਾਸ਼ਟਰੀ ਰਾਜਧਾਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ। ਰੋਡ ਸ਼ੋਅ ਦੌਰਾਨ ਇਕ ਸਭਾ ਨੂੰ ਸੰਬੋਧਨ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਬਿਨਾਂ ਕਿਸੇ ਕਾਰਨ ਸਾਢੇ 5 ਮਹੀਨੇ ਜੇਲ੍ਹ ‘ਚ ਬਿਤਾਉਣੇ ਪਏ। ਕੇਜਰੀਵਾਲ ਨੇ ਕਿਹਾ,”ਮੇਰੀ ਕੀ ਗਲਤੀ ਸੀ? ਮੇਰੀ ਗਲਤੀ ਇਹ ਹੈ ਕਿ ਮੈਂ 10 ਸਾਲ ਤੱਕ ਦਿੱਲੀ ਦਾ ਮੁੱਖ ਮੰਤਰੀ ਰਿਹਾ, ਮੈਂ ਗਰੀਬਾਂ ਦੇ ਬੱਚਿਆਂ ਲਈ ਚੰਗੇ ਸਰਕਾਰੀ ਸਕੂਲ ਬਣਾਏ। ਪਹਿਲੇ ਦਿੱਲੀ ‘ਚ 7-8 ਘੰਟੇ ਬਿਜਲੀ ਕੱਟਦੀ ਸੀ ਪਰ ਹੁਣ 24 ਘੰਟੇ ਬਿਜਲੀ ਆਉਂਦੀ ਹੈ। ਮੇਰੀ ਗਲਤੀ ਇਹ ਹੈ ਕਿ ਮੈਂ ਦਿੱਲੀ ਅਤੇ ਪੰਜਾਬ ‘ਚ ਬਿਜਲੀ ਮੁਫ਼ਤ ਕਰ ਦਿੱਤੀ। ਉਨ੍ਹਾਂ ਕਿਹਾ,”ਮੇਰੀ ਗਲਤੀ ਇਹ ਹੈ ਕਿ ਮੈਂ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਸ਼ੁਰੂ ਕੀਤੀ। ਦਿੱਲੀ ਅਤੇ ਪੰਜਾਬ ‘ਚ ਬਹੁਤ ਸਾਰੇ ਕੰਮ ਹੋਏ। ਕੋਈ ਵੀ ਭ੍ਰਿਸ਼ਟ ਵਿਅਕਤੀ ਇਹ ਕੰਮ ਨਹੀਂ ਕਰ ਸਕਦਾ।”
Related Posts
Harry Brook ਨੇ ਲਗਾਇਆ ਆਪਣੇ ਕਰੀਅਰ ਦਾ ਪਹਿਲਾ ਤੀਹਰਾ ਸੈਂਕੜਾ
ਨਵੀਂ ਦਿੱਲੀ। ਇੰਗਲੈਂਡ ਦੇ ਉੱਭਰਦੇ ਸਟਾਰ ਬੱਲੇਬਾਜ਼ Harry Brook ਨੂੰ ਪਾਕਿਸਤਾਨ ਕਾਫੀ ਰਾਸ ਆ ਗਿਆ ਹੈ। ਬਰੂਕ ਨੇ ਪਾਕਿਸਤਾਨ ਖਿਲਾਫ…
ਫਾਜ਼ਿਲਕਾ ‘ਚ ਭਾਰਤ-ਪਾਕਿ ਸਰਹੱਦ ਤੋਂ 19 ਕਰੋੜ ਦੀ ਹੈਰੋਇਨ ਬਰਾਮਦ, ਬੀ.ਐੱਸ.ਐੱਫ. ਨੇ ਚਲਾਈ ਤਲਾਸ਼ੀ ਮੁਹਿੰਮ
ਫਾਜ਼ਿਲਕਾ- ਫਾਜ਼ਿਲਕਾ ਵਿਚ ਭਾਰਤ-ਪਾਕਿਸਤਾਨ ਸਰਹੱਦ ਤੋਂ ਇਕ ਵਾਰ ਫਿਰ ਹੈਰੋਇਨ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਫਾਜ਼ਿਲਕਾ ਦੇ…
ਵੱਡੀ ਖ਼ਬਰ: ‘ਆਪ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਅਸ਼ਵਨੀ ਸ਼ਰਮਾ ਅਤੇ ਸੁਨੀਲ ਜਾਖੜ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
ਚੰਡੀਗੜ੍ਹ, 22 ਸਤੰਬਰ- ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ‘ਚ ਕਈ ਭਾਜਪਾ ਲੀਡਰ ਅੱਜ ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ…