ਲੁਧਿਆਣਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਹਲਕਾ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੰਤਰੀ ਮੰਡਲ ਦੇ ਹਾਲ ਹੀ ਵਿਚ ਹੋਏ ਫੇਰਬਦਲ ਨੂੰ ਨਿਸ਼ਾਨਾ ਬਣਾਉਂਦੇ ਹੋਏ ਆਮ ਆਦਮੀ ਪਾਰਟੀ ’ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਇਹ ਚੌਥੀ ਵਾਰ ਹੈ ਜਦੋਂ ‘ਆਪ’ ਸਰਕਾਰ ਨੇ ਮਾਰਚ 2022 ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ ਆਪਣੇ ਮੰਤਰੀ ਮੰਡਲ ਵਿੱਚ ਫੇਰਬਦਲ ਕੀਤਾ ਹੈ। ਉਨ੍ਹਾਂ ਨੇ ਇਸ ਕਦਮ ਨੂੰ ਸੱਤਾਧਾਰੀ ਪਾਰਟੀ ਦੇ ਅੰਦਰ ਅਸਥਿਰਤਾ ਅਤੇ ਕੁਪ੍ਰਬੰਧਨ ਦਾ ਸਪੱਸ਼ਟ ਸੰਕੇਤ ਦੱਸਿਆ।
Raja Waring ਨੇ Cabinet ਦੇ ਫੇਰਬਦਲ ’ਤੇ ਪ੍ਰਗਟਾਈ ਚਿੰਤਾ, ਕਿਹਾ- ਕਿਸੇ ਵੀ ਤਜਰਬੇਕਾਰ ਵਿਧਾਇਕ ਨੂੰ ਮੰਤਰੀ ਦਾ ਅਹੁਦਾ ਨਹੀਂ ਦਿੱਤਾ
