ਸ੍ਰੀਨਗਰ, ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਦੂਜੇ ਗੇੜ ਵਿੱਚ 26 ਹਲਕਿਆਂ ਲਈ ਵੋਟਾਂ ਸ਼ੁਰੂ ਹੋ ਗਈਆਂ ਹਨ, ਜੋ ਕਿ ਸ਼ਾਮ ਛੇ ਵਜੇ ਤੱਕ ਪੈਣਗੀਆਂ। ਅਧਿਕਾਰੀਆਂ ਨੇ ਦੱਸਿਆ ਕਿ ਚੋਣਾਂ ਦਾ ਕੰਮ ਸ਼ਾਂਤੀਪੂਰਵਕ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਪੋਲਿੰਗ ਸਟੇਸ਼ਨਾਂ ਦੇ ਆਲੇ-ਦੁਆਲੇ ਪੁਲੀਸ, ਕੇਂਦਰੀ ਹਥਿਆਰਬੰਦ ਨੀਮ ਫੌਜੀ ਬਲਾਂ ਸਮੇਤ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਚੋਣਾਂ ਨੂੰ ਡਰ ਰਹਿਤ ਮਾਹੌਲ ਵਿੱਚ ਕਰਵਾਉਣ ਲਈ ਪੋਲਿੰਗ ਸਟੇਸ਼ਨ ਦੇ ਆਲੇ-ਦੁਆਲੇ ਬਹੁ-ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਵੋਟ ਪਾਉਣ ਲਈ ਲੋਕਾਂ ਵੱਲੋਂ ਉਤਸ਼ਾਹ ਦਿਖਾਇਆ ਜਾ ਰਿਹਾ ਹੈ ਅਤੇ ਪਹਿਲੇ ਦੋ ਘੰਟਿਆਂ ਦੇ ਸਮੇਂ ਦੌਰਾਨ 10.22 ਫੀਸਦੀ ਵੋਟਾਂ ਪੈ ਚੁੱਕੀਆਂ ਹਨ।