ਸੋਨੀਪਤ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਾਂਗਰਸ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਜੇਕਰ ਪਾਰਟੀ ਗਲਤੀ ਨਾਲ ਵੀ ਸੱਤਾ ’ਚ ਆ ਗਈ ਤਾਂ ਸੂਬੇ ਨੂੰ ਤਬਾਹ ਕਰ ਦੇਵੇਗੀ। 5 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਜ਼ਿਲ੍ਹੇ ਦੇ ਗੋਹਾਨਾ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਕਾਂਗਰਸ ਨੂੰ ਵੋਟ ਦੇਣ ਦਾ ਮਤਲਬ ਹਰਿਆਣਾ ਦੀ ਸਥਿਰਤਾ ਅਤੇ ਵਿਕਾਸ ਨੂੰ ਦਾਅ ’ਤੇ ਲਾਉਣਾ ਹੈ। ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਜਿਵੇਂ-ਜਿਵੇਂ ਹਰਿਆਣਾ ਵਿਚ ਵੋਟਾਂ ਦਾ ਦਿਨ ਨੇੜੇ ਆ ਰਿਹਾ ਹੈ, ਭਾਜਪਾ ਲਈ ਸਮਰਥਨ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੇ ਕਾਰਜਕਾਲ ਵਿੱਚ ਹਰਿਆਣਾ ਨੇ ਉਦਯੋਗ ਅਤੇ ਖੇਤੀ ਖੇਤਰ ਵਿੱਚ ਚੋਟੀ ਦੇ ਰਾਜਾਂ ਵਿੱਚ ਥਾਂ ਬਣਾਈ ਹੈ। ਉਨ੍ਹਾਂ ਕਿਹਾ ਕਿ ਅੱਜ ਦੁਨੀਆ ਦੀਆਂ ਵੱਡੀਆਂ ਕੰਪਨੀਆਂ ਭਾਰਤ ’ਚ ਫੈਕਟਰੀਆਂ ਲਗਾਉਣ ’ਚ ਦਿਲਚਸਪੀ ਦਿਖਾ ਰਹੀਆਂ ਹਨ।
ਕਾਂਗਰਸ ਲਈ ਵੋਟ ਪਾਉਣ ਦਾ ਮਤਲਬ ਹੈ ਸਥਿਰਤਾ, ਵਿਕਾਸ ਨੂੰ ਦਾਅ ’ਤੇ ਲਗਾਉਣਾ: ਮੋਦੀ
