ਜਲੰਧਰ- ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭਾਰਤੀ ਫ਼ੌਜ ਵਿਚ ਸ਼ਹੀਦ ਹੋਣ ਵਾਲੇ ਪੰਜਾਬ ਦੇ ਜਵਾਨਾਂ ਦੇ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਂਦੀ ਹੈ। ਮਾਨ ਸਰਕਾਰ ਵੱਲੋਂ ਸ਼ਹੀਦਾਂ ਦੇ ਵਾਰਸਾਂ ਨੂੰ 1 ਕਰੋੜ ਰੁਪਏ ਦੇਣ ਦੀ ਯੋਜਨਾ ਚਲਾਈ ਜਾ ਰਹੀ ਹੈ। ਇਸ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਸ਼ਹਾਦਤ ਦਾ ਜਾਮ ਪੀਣ ਵਾਲੇ ਫ਼ੌਜ ਦੇ ਜਵਾਨਾਂ ਘਰ ਜਾ ਕੇ ਉਨ੍ਹਾਂ ਦੇ ਵਾਰਸਾਂ ਨੂੰ 1-1 ਕਰੋੜ ਰੁਪਏ ਦੇ ਚੈੱਕ ਸੌਂਪ ਰਹੇ ਹਨ। ਇਸ ਦੇ ਨਾਲ ਹੀ ਪਰਿਵਾਰ ਦੀ ਮਦਦ ਲਈ ਹੋਰ ਵੀ ਕਈ ਉਪਰਾਲੇ ਕੀਤੇ ਜਾ ਰਹੇ ਹਨ।
ਸਰਕਾਰ ਵੱਲੋਂ ਸ਼ਹੀਦਾਂ ਦੇ ਵਾਰਸਾਂ ਨੂੰ 1 ਕਰੋੜ ਰੁਪਏ ਦੇਣ ਦੀ ਯੋਜਨਾ ਚਲਾਈ
