ਸਰਦੂਲਗੜ੍ਹ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਘੱਗਰ ਪੁਲ ’ਤੇ ਮਾਨਸਾ-ਸਿਰਸਾ ਕੌਮੀ ਮਾਰਗ ਉਤੇ ਧਰਨਾ ਲਗਾ ਕੇ ਆਵਾਜਾਈ ਬਿਲਕੁਲ ਜਾਮ ਕਰ ਦਿੱਤੀ ਗਈ। ਕਿਸਾਨਾਂ ਦੇ ਭਾਰੀ ਇੱਕਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ, ਜ਼ਿਲ੍ਹਾ ਆਗੂ ਉੱਤਮ ਸਿੰਘ ਰਾਮਾਂਨੰਦੀ, ਬਿੰਦਰ ਸਿੰਘ ਝੰਡਾ, ਬਲਾਕ ਪ੍ਰਧਾਨ ਹਰਪਾਲ ਸਿੰਘ ਪਾਲੀ ਆਦਿ ਨੇ ਕਿਹਾ ਕਿ ਪਿਛਲੇ ਸਾਲ ਕਣਕ ਦੀ ਫ਼ਸਲ ’ਤੇ ਹੋਈ ਗੜੇਮਾਰੀ ਕਾਰਨ ਕਈ ਪਿੰਡਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਸੀ।
ਕਿਸਾਨਾਂ ਨੇ ਧਰਨਾ ਲਗਾ ਕੇ ਕੌਮੀ ਮਾਰਗ ਕੀਤਾ ਜਾਮ
