ਚੰਡੀਗੜ੍ਹ : ਪੰਜਾਬ ਰੋਡਵੇਜ਼(Punjab Roadways), ਪਨਬੱਸ, ਪੀਆਰਟੀਸੀ( PRTC) ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦੀ ਤਿਆਰੀ ਕਰ ਲਈ ਹੈ। ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 8 ਅਕਤੂਬਰ ਨੂੰ ਜਲੰਧਰ ਵਿਖੇ ਰੈਲੀ ਕਰਨ, 15 ਅਕਤੂਬਰ ਨੂੰ ਸਮੂਹ ਪੰਜਾਬ ਦੇ ਬੱਸ ਅੱਡੇ ਬੰਦ ਕਰਨ, 18 ਅਕਤੂਬਰ ਨੂੰ ਗੇਟ ਰੈਲੀਆਂ ਕਰਨ ਅਤੇ 21 ਅਕਤੂਬਰ ਤੋਂ ਬੱਸਾਂ ਦਾ ਚੱਕਾ ਜਾਮ ਕਰਨ ਦੀ ਚਿਤਾਵਨੀ ਦਿੱਤੀ ਹੈ। ਮੁਲਾਜ਼ਮਾਂ ਦੀਆਂ ਮੰਗਾਂ ’ਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਬਰਾਬਰ ਕੰਮ ਤੇ ਬਰਾਬਰ ਤਨਖਾਹ, ਸਰਕਾਰੀ ਬੱਸਾਂ ਦੀ ਘਾਟ ਨੂੰ ਪੂਰਾ ਕਰਨਾ, ਪ੍ਰਾਈਵੇਟ ਮਾਲਕਾਂ ਦੀਆਂ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਨੂੰ ਬੰਦ ਕਰਨਾ, ਪ੍ਰਾਈਵੇਟ ਟਰਾਂਸਪੋਰਟ ਮਾਫੀਆ ਬਾਰੇ ਜਾਣਕਾਰੀ ਦੇਣਾ ਆਦਿ ਸ਼ਾਮਲ ਹਨ। ਮੁਲਾਜ਼ਮਾਂ ਨੇ ਕਿਹਾ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਮੁੱਖ ਮੰਤਰੀ (bhagwant mann)ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।
ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ ਨੇ ਬਤੌਰ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦਾ ਸੰਭਾਲਿਆ ਕਾਰਜ਼ਭਾਰ
