ਚੰਡੀਗੜ੍ਹ : ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਬਹੁਤ ਸਾਦੇ ਢੰਗ ਨਾਲ ਪਰਿਵਾਰ ਦੀ ਹਾਜ਼ਰੀ ਵਿਚ ਅਹੁਦਾ ਸੰਭਾਲਿਆ। ਅਰਦਾਸ ਉਪਰੰਤ ਉਨ੍ਹਾਂ ਦੇ ਪਿਤਾ ਭੁਪਿੰਦਰ ਸਿੰਘ ਸੌਂਦ, ਮਾਤਾ ਸੁਖਵਿੰਦਰ ਕੌਰ ਅਤੇ ਪਤਨੀ ਕਮਲਪ੍ਰੀਤ ਕੌਰ ਨੇ ਉਨ੍ਹਾਂ ਨੂੰ ਕੁਰਸੀ ‘ਤੇ ਬੈਠਾਇਆ। ਇਸ ਮੌਕੇ ਉਨ੍ਹਾਂ ਦੇ ਦੋਵੇਂ ਬੱਚੇ ਨਵਰਾਜ ਸਿੰਘ, ਜਸਕੀਰਤ ਕੌਰ ਅਤੇ ਵੱਡੇ ਭਰਾ ਰਮਨਜੀਤ ਸਿੰਘ ਸੌਂਦ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪਰਿਵਾਰ ਦੀ ਹਾਜ਼ਰੀ ‘ਚ ਸੰਭਾਲਿਆ ਕਾਰਜਭਾਰ
