ਚੰਡੀਗੜ੍ਹ : ਜਲੰਧਰ ਪੱਛਮੀ ਤੋਂ ਨਵ-ਨਿਯੁਕਤ ਵਿਧਾਇਕ ਸ੍ਰੀ ਮਹਿੰਦਰ ਭਗਤ ਨੇ ਅੱਜ ਆਪਣੇ ਸਾਥੀ ਕੈਬਨਿਟ ਮੰਤਰੀਆਂ ਸ. ਗੁਰਮੀਤ ਸਿੰਘ ਖੁੱਡੀਆਂ, ਸ੍ਰੀ ਲਾਲ ਚੰਦ ਕਟਾਰੂਚੱਕ, ਡਾ: ਬਲਬੀਰ ਸਿੰਘ, ਸ੍ਰੀ ਬਰਿੰਦਰ ਕੁਮਾਰ ਗੋਇਲ, ਤਰੁਨਪ੍ਰੀਤ ਸਿੰਘ ਸੌਂਧ ਅਤੇ ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਸ. ਜਗਰੂਪ ਸਿੰਘ ਸੇਖਵਾਂ, ਪਾਰਟੀ ਦੇ ਵਿਧਾਇਕਾਂ, ਪਰਿਵਾਰਕ ਮੈਂਬਰਾਂ, ਸਰਕਾਰੀ ਅਧਿਕਾਰੀਆਂ ਅਤੇ ਪਤਵੰਤੇ ਸੱਜਣਾਂ ਦੀ ਹਾਜ਼ਰੀ ਵਿੱਚ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ, ਅਤੇ ਬਾਗਬਾਨੀ ਬਾਰੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ।
ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਵਜੋਂ ਅਹੁਦਾ ਸੰਭਾਲਿਆ
