ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਦਵਾਉਣ ਦੇ ਮਕਸਦ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਫਿਨਲੈਂਡ ਦੇ ਸਫੀਰ ਕਿਮੋ ਲਾਹਾਦੇਵੀਰੱਤਾ ਨਾਲ ਐਮ.ਓ.ਯੂ. ਕੀਤਾ ਗਿਆ। ਇਸ ਮੌਕੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਵੀ ਹਾਜ਼ਰ ਸਨ।
ਇਸ ਮੌਕੇ ਬੋਲਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਅੱਜ ਸਾਡਾ ਸਿੱਖਿਆ ਸਬੰਧੀ ਸਮਝੌਤਾ ਫਿਨਲੈਂਡ ਨਾਲ ਨੇਪਰੇ ਚੜ੍ਹਿਆ ਹੈ ਜਿਸ ਨਾਲ ਸਾਡੇ ਰਾਜ ਦਾ ਪ੍ਰਾਇਮਰੀ ਸਿੱਖਿਆ ਢਾਂਚਾ ਮਜਬੂਤ ਹੋਵੇਗਾ। ਉਸਦੇ ਨਾਲ ਹੀ ਦੋਵੇਂ ਦੇਸ਼ਾਂ ਵਿਚਕਾਰ ਸੱਭਿਆਚਾਰ ਸਾਂਝ ਵੀ ਵਧੇਗੀ।ਇਥੇ ਇਹ ਦੱਸਣਾ ਯੋਗ ਹੋਵੇਗਾ ਕਿ ਦਿੱਲੀ ਤੋਂ ਬਾਅਦ ਪੰਜਾਬ ਦੇਸ਼ ਦਾ ਦੂਸਰਾ ਸੂਬਾ ਬਣ ਗਿਆ ਹੈ ਜਿਸ ਨੇ ਪ੍ਰਾਇਮਰੀ ਅਧਿਆਪਕਾਂ ਨੂੰ ਫਿਨਲੈਂਡ ਤੋਂ ਟ੍ਰੇਨਿੰਗ ਦੁਆਉਣ ਲਈ ਇਹ ਸਮਝੋਤਾ ਕੀਤਾ ਹੈ।