ਜੈਤੋ -ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਆਬਾਦਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਰੋਡ ਜਾਮ ਕੀਤੇ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਤਾਰੋਂ ਪਾਰਲੀਆਂ ਜ਼ਮੀਨਾਂ ਨੂੰ ਆਬਾਦ ਕਰਨ ਵਾਲੇ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਪਿਛਲੇ ਲੰਮੇ ਸਮੇਂ ਤੋਂ ਅੰਦੋਲਨ ਲੜਿਆ ਜਾ ਰਿਹਾ ਹੈ ਅਤੇ 18 ਮਈ 2022 ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਸਮੇਂ ਪੰਜਾਬ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚਾ ਗ਼ੈਰ ਰਾਜਨੀਤਕ ਭਾਰਤ ਨਾਲ ਹੋਈਆਂ ਮੀਟਿੰਗਾ ਵਿਚ ਇਹ ਮੰਗਾਂ ਮੰਨਣ ਉਪਰੰਤ ਮੁੱਖ ਮੰਤਰੀ ਪੰਜਾਬ ਅਤੇ ਕੈਬਨਿਟ ਮੰਤਰੀਆਂ ਵੱਲੋਂ ਬਾਹਰ ਆ ਕੇ ਮੀਡੀਆ ਵਿਚ ਮੰਗਾਂ ਮੰਨਣ ਸਬੰਧੀ ਬਿਆਨ ਵੀ ਦਿੱਤੇ ਜਾ ਚੁੱਕੇ ਹਨ ਪ੍ਰੰਤੂ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਦੇਣ ਦੀ ਬਜਾਏ ਸਰਕਾਰ ਵੱਲੋਂ ਹੁਣ ਵਾਅਦਾ ਖਿਲਾਫੀ ਕਰਦੇ ਹੋਏ ਕਿਸਾਨਾਂ ਤੋਂ ਜ਼ਮੀਨਾਂ ਖੋਹ ਕੇ ਆਪਣੇ ਚਹੇਤਿਆਂ ਨੂੰ ਦੇਣ ਦੀਆਂ ਹੀ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਕਿਸਾਨ ਆਗੂਆਂ ਨੇ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰਾਂ ਦੀ ਬੇਰੁਖ਼ੀ ਅਤੇ ਲੋਕ ਮਾਰੂ ਨੀਤੀਆਂ ਹੀ ਅੰਦੋਲਨਕਾਰੀਆਂ ਨੂੰ ਸੜਕਾਂ ਉੱਪਰ ਆਉਣ ਲਈ ਮਜਬੂਰ ਕਰਦੀਆਂ ਹਨ।
Related Posts
ਆਧਾਰ ਕਾਰਡ ਦੀ ਦੁਰਵਰਤੋਂ ਕਰ ਕੇ ਕਢਵਾਏ 25 ਕਰੋੜ, ਠੱਗਾਂ ਨੇ ਲੁਧਿਆਣੇ ’ਚ ਖੋਲ੍ਹੀ ਫ਼ਰਜ਼ੀ ਕੰਪਨੀ
ਮੋਗਾ : ਜ਼ਿਲ੍ਹੇ ਦੇ ਇਕ ਜੀਵਨ ਬੀਮਾ ਏਜੰਟ ਦੇ ਆਧਾਰ ਕਾਰਡ ’ਚ ਛੇੜਛਾੜ ਕਰ ਕੇ ਠੱਗਾਂ ਨੇ ਲੁਧਿਆਣੇ ’ਚ ਉਸ…
ਭਾਰਤੀ ਮਹਿਲਾ ਹਾਕੀ ਟੀਮ ਤੋਂ ਤਮਗ਼ੇ ਦੀਆਂ ਉਮੀਦਾਂ ਟੁੱਟੀਆਂ, ਬ੍ਰਿਟੇਨ ਨੇ 4-3 ਨਾਲ ਹਰਾਇਆ
ਸਪੋਰਟਸ ਡੈਸਕ, 6 ਅਗਸਤ (ਦਲਜੀਤ ਸਿੰਘ)- ਅੱਜ ਟੋਕੀਓ ਓਲੰਪਿਕ ’ਚ ਮਹਿਲਾ ਹਾਕੀ ’ਚ ਕਾਂਸੀ ਦੇ ਤਮਗ਼ੇ ਲਈ ਭਾਰਤ ਤੇ ਬ੍ਰਿਟੇਨ…
ਪੁੰਛ ’ਚ ਫੌਜ ਨੇ ਬਰਾਮਦ ਕੀਤੇ ਪਾਕਿਸਤਾਨੀ ਹਥਿਆਰ ਤੇ ਗੋਲਾ-ਬਾਰੂਦ
ਜੰਮੂ, – ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ’ਚ ਫੌਜ ਦੇ ਜਵਾਨਾਂ ਨੇ ਕੰਟਰੋਲ ਰੇਖਾ ਦੇ ਕੋਲੋਂ ਹਥਿਆਰ, ਗੋਲਾ-ਬਾਰੂਦ…