ਚੰਡੀਗੜ੍ਹ, ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਲੁਧਿਆਣਾ ਦੇ ਬੁੱਢੇ ਨਾਲੇ ਦੇ ਪ੍ਰਦੂਸ਼ਣ ਬਾਰੇ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕੀਤੀ ਹੈ। ਨਵੇਂ ਰਾਜਪਾਲ ਕਟਾਰੀਆ ਨੇ ਪਹਿਲੀ ਦਫ਼ਾ ਇਹ ਰਿਪੋਰਟ ਮੰਗੀ ਹੈ, ਜਿਸ ਤੋਂ ਕਈ ਨਵੇਂ ਸਿਆਸੀ ਸੰਕੇਤ ਵੀ ਮਿਲ ਰਹੇ ਹਨ। ਪਿਛਲੇ ਦਿਨੀਂ ਰਾਜਪਾਲ ਨੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਪੰਜਾਬ ਪੰਚਾਇਤੀ ਰਾਜ ਐਕਟ 1994 ਵਿੱਚ ਕੀਤੀ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਸੀ ਪਰ ਬਾਕੀ ਬਿੱਲਾਂ ਦਾ ਹਾਲੇ ਤੱਕ ਥਹੁ ਪਤਾ ਨਹੀਂ ਲੱਗਿਆ।
ਬੁੱਢਾ ਨਾਲਾ: ਰਾਜਪਾਲ ਵੱਲੋਂ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ
