ਪਟਿਆਲਾ : ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਦੇ ਵਿਦਿਆਰਥੀਆਂ ਦਾ ਸੰਘਰਸ਼ ਐਤਵਾਰ ਨੂੰ ਦੂਸਰੇ ਹਫ਼ਤੇ ਵਿਚ ਦਾਖ਼ਲ ਹੋ ਗਿਆ ਹੈ। ਵਿਦਿਆਰਥੀਆਂ ਵੱਲੋਂ ਪਿਛਲੇ 168 ਘੰਟਿਆਂ ਤੋਂ ਯੂਨੀਵਰਸਟੀ ਦੇ ਮੁੱਖ ਗੇਟ ’ਤੇ ਉਪ ਕੁਲਪਤੀ ਨੂੰ ਅਹੁਦੇ ਤੋਂ ਹਟਾਉਣ ਲਈ ਧਰਨਾ ਲਗਾਤਾਰ ਜਾਰੀ ਹੈ ਅਤੇ ਰੋਸ ਮਾਰਚ ਕੱਢੇ ਜਾ ਰਹੇ ਹਨ। ਵਿਦਿਆਰਥੀਆਂ ਦੇ ਇਸ ਸੰਘਰਸ਼ ਨੂੰ ਹਮਾਇਤ ਦੇਣ ਲਈ ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਯੂਨੀਵਰਸਿਟੀ ’ਚ ਪਹੁੰਚੇ। ਜਿੱਥੇ ਉਨ੍ਹਾਂ ਨੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਨਾਲ ਵਿਸਥਾਰ ਪੂਰਵਕ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਉਹ ਪਟਿਆਲਾ ਤੋਂ ਲੋਕ ਸਭਾ ਦਾ ਨੁਮਾਇੰਦਾ ਹੋਣ ਦੇ ਚੱਲਦੇ ਆਪਣਾ ਫਰਜ਼ ਸਮਝਦੇ ਹੋਏ ਵਿਦਿਆਰਥੀਆਂ ਨੂੰ ਮਿਲਣ ਲਈ ਇੱਥੇ ਆਏ ਹਨ।
MP ਡਾ. ਧਰਮਵੀਰ ਗਾਂਧੀ ਵੱਲੋਂ ਲਾਅ ਯੂਨੀਵਰਸਿਟੀ ‘ਚ ਹੜਤਾਲੀ ਵਿਦਿਆਰਥੀਆਂ ਦੀ ਹਮਾਇਤ, ਨਾਲ ਬੈਠ ਕੀਤੀ ਨਾਅਰੇਬਾਜ਼ੀ
