ਢੇਰ : ਈਟੀਟੀ 6635 ਅਧਿਆਪਕ ਯੂਨੀਅਨ ਪੰਜਾਬ ਨੇ ਬਦਲੀਆਂ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ(Harjot bains) ਦੀ ਕੋਠੀ ਦਾ ਅੱਜ ਪਿੰਡ ਗੰਭੀਰਪੁਰ ਵਿਖੇ ਘਿਰਾਓ ਕੀਤਾ। ਯੂਨੀਅਨ ਆਗੂਆਂ ਨੇ ਦੱਸਿਆ ਕਿ ਪਿਛਲੇ ਦਿਨੀਂ ਸਿੱਖਿਆ ਵਿਭਾਗ ਨੇ ਈਟੀਟੀ 6635 ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਸਪੈਸ਼ਲ ਮੌਕਾ ਦੇ ਕੇ ਵੀ ਅਧਿਆਪਕਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ 6635 ਅਧਿਆਪਕਾਂ ਨੂੰ ਬਦਲੀਆਂ ਦਾ ਸਪੈਸ਼ਲ ਮੌਕਾ ਦਿੱਤਾ ਗਿਆ ਸੀ ਜਿਸ ਦੌਰਾਨ ਇੱਕਾ ਦੁੱਕਾ ਅਧਿਆਪਕਾਂ ਦੀਆਂ ਹੀ ਬਦਲੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਬਦਲੀਆਂ ਦੇ ਆਨਲਾਈਨ ਪੋਰਟਲ ’ਚ ਕਿਸੇ ਵੀ ਤਰ੍ਹਾਂ ਦੀ ਪਾਰਦਰਸ਼ਤਾ ਨਹੀਂ ਦਿਖਾਈ ਗਈ, ਕੋਈ ਵੀ ਮੈਰਿਟ ਸੂਚੀ ਜਾਰੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ 29 ਸਤੰਬਰ ਨੂੰ ਫਿਰ ਤੋਂ ਬਦਲੀਆਂ ਤੋਂ ਨਾਖ਼ੁਸ਼ 6635 ਅਧਿਆਪਕਾਂ ਵੱਲੋਂ ਗੰਭੀਰਪੁਰ ਵਿਖੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।
ETT 6635 ਅਧਿਆਪਕ ਯੂਨੀਅਨ ਪੰਜਾਬ ਨੇ ਕੀਤਾ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ, ਬਦਲੀਆਂ ਦੀ ਮੰਗ ਨੂੰ ਲੈ ਕੇ ਕੀਤਾ ਪ੍ਰਦਰਸ਼ਨ
