ਨਵੀਂ ਦਿੱਲੀ। ਸੁਪਰੀਮ ਕੋਰਟ (Supreme Court) ਨੇ ਦਿੱਲੀ ਦੇ ਸੀਐਮ ਆਤਿਸ਼ੀ (Atishi) ਅਤੇ ਸਾਬਕਾ ਸੀਐਮ ਅਰਵਿੰਦ ਕੇਜਰੀਵਾਲ (Arvind Kejriwal) ਦੇ ਖਿਲਾਫ ਮਾਣਹਾਨੀ ਦੇ ਮਾਮਲੇ ਵਿੱਚ ਹੇਠਲੀ ਅਦਾਲਤ ਵਿੱਚ ਸੁਣਵਾਈ ਉੱਤੇ ਰੋਕ ਲਗਾ ਦਿੱਤੀ ਹੈ। ਰਾਉਸ ਐਵੇਨਿਊ ਅਦਾਲਤ ਨੇ ਭਾਜਪਾ ਆਗੂ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿੱਚ ਦੋਵਾਂ ਆਗੂਆਂ ਨੂੰ 3 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਭੇਜੇ ਸਨ।
CM ਆਤਿਸ਼ੀ ਤੇ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਮਾਣਹਾਨੀ ਮਾਮਲੇ ਦੀ ਸੁਣਵਾਈ ‘ਤੇ ਲੱਗੀ ਰੋਕ
