ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ‘ਚ ਪਰਾਲੀ ਫੂਕਣ ਦੇ ਮਾਮਲਿਆਂ ਨੂੰ ਹੋਰ ਘਟਾਉਣ ਲਈ ਪਰਾਲੀ ਦੇ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਟਿਕਾਊ ਮੁਹਿੰਮ ਚਲਾਉਣ ਦੀ ਵਕਾਲਤ ਕੀਤੀ ਹੈ। ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਨਿਬੜੇ ਸਬੰਧੀ ਤਿਆਰੀਆਂ ਬਾਰੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਪ੍ਰਚਾਰ ਮੁਹਿੰਮ ਰਾਹੀਂ ਪਰਾਲੀ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਜ਼ਰੂਰ ਜਾਗਰਕ ਕੀਤਾ ਜਾਵੇ। ਉਨ੍ਹਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਾਂ ਉਤੇ ਮਿਲਦੀ ਸਬਸਿਡੀ ਬਾਰੇ ਵੀ ਚੰਗੀ ਤਰ੍ਹਾਂ ਪਤਾ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਇਹ ਵੀ ਦੱਸਿਆ ਜਾਵੇ ਕਿ ਕਸਟਮ ਹਾਇਰਿੰਗ ਸੈਂਟਰਾਂ ਰਾਹੀਂ ਉਹ ਪਰਾਲੀ ਦੇ ਪ੍ਰਬੰਧਨ ਉਪਰ ਆਉਂਦੇ ਖ਼ਰਚੇ ਘਟਾ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਪੰਚਾਇਤਾਂ ਤੇ ਹੋਰ ਸਾਂਝੀਆਂ ਥਾਵਾਂ ਉਤੇ ਕਸਟਮ ਹਾਇਰਿੰਗ ਸੈਂਟਰ (ਸੀ.ਐਚ.ਸੀ.) ਸਥਾਪਤ ਕਰਨ ਲਈ ਵੀ ਆਖਿਆ।
ਕਿਸਾਨਾਂ ਲਈ ਅਹਿਮ ਖ਼ਬਰ, ਸੂਬਾ ਸਰਕਾਰ ਨੇ ਮੋਬਾਈਲ ਐਪਲੀਕੇਸ਼ਨ ਕੀਤੀ ਲਾਂਚ
