ਮਾਨਸਾ, ਆੜ੍ਹਤੀਏ, ਮਜ਼ਦੂਰ ਅਤੇ ਸ਼ੈਲਰ ਮਾਲਕ ਹੜਤਾਲ ’ਤੇ ਹੋਣ ਕਾਰਨ ਸੂਬੇ ਵਿੱਚ ਭਲਕੇ ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੀ ਝੋਨੇ ਦੀ ਖਰੀਦ ਲਈ ਸਰਕਾਰੀ ਅਧਿਕਾਰੀ ਅੱਜ ਸਾਰਾ ਦਿਨ ਉਨ੍ਹਾਂ ਨੂੰ ਮਨਾਉਣ ਵਿੱਚ ਰੁੱਝੇ ਰਹੇ ਪਰ ਗੱਲ ਕਿਸੇ ਤਣ-ਪੱਤਣ ਨਹੀਂ ਲੱਗੀ। ਸੂਬੇ ਵਿਚ ਇਸ ਵਾਰ ਪਹਿਲਾਂ ਦੇ ਮੁਕਾਬਲੇ ਵੱਧ ਰਕਬੇ ਵਿਚ ਲੱਗਿਆ ਝੋਨਾ ਸਰਕਾਰ ਦੀ ਸਿਰਦਰਦੀ ਵਧਾਉਣ ਲੱਗਿਆ ਹੈ, ਜਿਸ ਕਰਕੇ ਪੰਜਾਬ ਸਰਕਾਰ ਵੱਲੋਂ ਪਹਿਲੀ ਅਕਤੂਬਰ ਤੋਂ ਝੋਨੇ ਦੀ ਖਰੀਦ ਲਈ ਡਿਪਟੀ ਕਮਿਸ਼ਨਰਾਂ ਨੂੰ ਮੁੱਢਲੇ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਤਹਿਤ ਜ਼ਿਲ੍ਹਿਆਂ ਵਿਚ ਸਾਉਣੀ ਦੀ ਇਸ ਮੁੱਖ ਫਸਲ ਨੂੰ ਖਰੀਦਣ ਲਈ ਸਰਕਾਰੀ ਉਪਰਾਲੇ ਹੋਣੇ ਸ਼ੁਰੂ ਹੋ ਗਏ ਹਨ।
ਪੰਜਾਬ ‘ਚ ਅੱਜ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ
