ਜਲੰਧਰ : ਗੰਨੇ ਦੀ ਫ਼ਸਲ ਦੀ ਅਦਾਇਗੀ ਨਾ ਕੀਤੇ ਜਾਣ ਦੇ ਵਿਰੋਧ ‘ਚ ਕਿਸਾਨ ਮਜ਼ਦੂਰ ਮੋਰਚਾ ਨੇ 3 ਅਕਤੂਬਰ ਨੂੰ ਦੁਪਹਿਰ 12.30 ਵਜੇ ਤੋਂ 2.30 ਵਜੇ ਤਕ ਰੇਲ ਗੱਡੀਆਂ ਰੋਕਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਲੰਧਰ ਦੇ ਪੰਜਾਬ ਪ੍ਰੈੱਸ ਕਲੱਬ ਵਿਖੇ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਯੂਨੀਅਨ ਦੇ ਆਗੂ ਸਰਵਣ ਸਿੰਘ ਪੰਧੇਰ ਤੇ ਸਤਨਾਮ ਸਿੰਘ ਨੇ ਦੱਸਿਆ ਕਿ 3 ਅਕਤੂਬਰ ਨੂੰ ਪੰਜਾਬ ਸਮੇਤ ਹਰਿਆਣਾ, ਰਾਜਸਥਾਨ, ਤਾਮਿਲਨਾਡੂ, ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ‘ਚ ਵੀ ਟ੍ਰੇਨਾਂ ਰੋਕਣ ਦਾ ਫੈਸਲਾ ਲਿਆ ਗਿਆ ਹੈ। ਇਸ ਦੌਰਾਨ ਸਰਕਾਰ ਖਿਲਾਫ ਭਾਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਟ੍ਰੇਨ ‘ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖਬਰ, 3 ਅਕਤੂਬਰ ਨੂੰ ਕਿਸਾਨ ਇੰਨੇ ਵਜੇ ਰੋਕਣਗੇ ਰੇਲਾਂ, Punjab ਸਮੇਤ ਇਨ੍ਹਾਂ ਸੂਬਿਆਂ ‘ਚ ਕਰਨਗੇ ਪ੍ਰਦਰਸ਼ਨ
