ਚੰਡੀਗੜ੍ਹ : ਹਰਿਆਣਾ ਸਰਕਾਰ (Haryana Government) ਨੇ ਡੇਰਾ ਸੱਚਾ ਸੌਦਾ (Dera Sacha Sauda) ਦੇ ਮੁਖੀ ਗੁਰਮੀਤ ਸਿੰਘ ਦੀ 20 ਦਿਨਾਂ ਦੀ ਪੈਰੋਲ ਨੂੰ ਮਨਜ਼ੂਰੀ ਦੇ ਦਿੱਤੀ ਜਿਸ ਤੋਂ ਬਾਅਦ ਬੁੱਧਵਾਰ ਸਵੇਰੇ ਉਹ ਜੇਲ੍ਹ ਤੋਂ ਬਾਹਰ ਆਇਆ ਤੇ ਕਾਫ਼ਿਲੇ ਨਾਲ ਬਾਗਪਤ ਸਥਿਤ ਆਸ਼ਰਮ ਲਈ ਰਵਾਨਾ ਹੋ ਗਿਆ। ਚੋਣ ਕਮਿਸ਼ਨ ਦੀ ਮਨਜ਼ੂਰੀ ਤੋਂ ਬਾਅਦ ਮੰਗਲਵਾਰ ਨੂੰ ਸਰਕਾਰ ਨੇ ਇਸ ਸਬੰਧ ’ਚ ਸਹਿਮਤੀ ਦੇ ਕੇ ਰੋਹਤਕ ਦੇ ਮੰਤਲ ਕਮਿਸ਼ਨਰ ਨੂੰ ਸੂਚਿਤ ਕਰ ਦਿੱਤਾ ਸੀ। ਮੰਡਲ ਕਮਿਸ਼ਨਰ ਦੀ ਅਧਿਕਾਰਤ ਮਨਜ਼ੂਰੀ ਤੋਂ ਬਾਅਦ ਬੁੱਧਵਾਰ ਨੂੰ ਗੁਰਮੀਤ ਸਿੰਘ ਰੋਹਤਕ ਦੀ ਸੁਨਾਰੀਆ ਜੇਲ੍ਹ ’ਚੋਂ ਬਾਹਰ ਆ ਗਿਆ।
ਜੇਲ੍ਹ ਤੋਂ ਬਾਹਰ ਆਇਆ ਡੇਰਾਮੁਖੀ ਗੁਰਮੀਤ ਰਾਮ ਰਹੀਮ, 20 ਦਿਨਾਂ ਦੀ ਪੈਰੋਲ ਨੂੰ ਹਰਿਆਣਾ ਸਰਕਾਰ ਨੇ ਦਿੱਤੀ ਮਨਜ਼ੂਰੀ
