ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੀ ਬੀਬੀ ਜਗੀਰ ਕੌਰ, ਧੀ ਦੇ ਕਤਲ ਸਬੰਧੀ ਦਿੱਤਾ ਸਪੱਸ਼ਟੀਕਰਨ

ਅੰਮ੍ਰਿਤਸਰ- ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਰੋਮਾਂ ਦੀ ਬੇਅਦਬੀ ਅਤੇ ਬੇਟੀ ਦੇ ਕਤਲ ‘ਤੇ ਸਪੱਸ਼ਟੀਕਰਨ ਦਿੱਤਾ ਗਿਆ। ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸ਼੍ਰੋਮਣੀ ਕਮੇਟੀ ਦੀ ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਸੀ।

ਬੀਬੀ ਜਗੀਰ ਕੌਰ ਨੂੰ ਭੇਜੇ ਪੱਤਰ ਵਿੱਚ ਦੱਸਿਆ ਗਿਆ ਗਿਆ ਸੀ ਕਿ ਉਨ੍ਹਾਂ ਵਿਰੁੱਧ ਕਈ ਸ਼ਿਕਾਇਤਾਂ ਮਿਲੀਆਂ ਹਨ। ਉਨ੍ਹਾਂ ‘ਤੇ ਆਪਣੇ ਰੋਮ ਕਤਲ ਕਰਨ (ਕੇਸਾਂ ਦੀ ਬੇਅਦਬੀ) ਅਤੇ ਆਪਣੀ ਧੀ ਦੇ ਕਤਲ ਦੇ ਦੋਸ਼ ਵੀ ਹਨ। ਇਸ ਲਈ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਕਿਹਾ ਸੀ।
ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਖ਼ਿਲਾਫ਼ ਹੁਣ ਤੱਕ ਹੋਈ ਕਾਰਵਾਈ ਤੋਂ ਬਾਅਦ ਜਿੱਥੇ ਸਾਰੇ ਸਾਬਕਾ ਮੰਤਰੀਆਂ ਨੂੰ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ, ਉਥੇ ਹੀ ਅਕਾਲੀ ਦਲ ਨਾਲ ਜੁੜੇ ਕਈ ਵੱਡੇ ਆਗੂਆਂ ਖ਼ਿਲਾਫ਼ ਅਕਾਲ ਤਖ਼ਤ ਸਾਹਿਬ ਵਿਖੇ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਹਨ। ਕੁਝ ਦਿਨ ਪਹਿਲਾਂ ਬੀਬੀ ਜਗੀਰ ਕੌਰ ਬਾਰੇ ਲਿਖ਼ਤੀ ਸ਼ਿਕਾਇਤ ਵੀ ਕੀਤੀ ਗਈ ਸੀ।

Leave a Reply

Your email address will not be published. Required fields are marked *