ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਨੇ 5 ਅਕਤੂਬਰ 2024 ਯਾਨੀ ਸ਼ਨਿਚਰਵਾਰ ਦੀ ਵਿਸ਼ੇਸ਼ ਛੁੱਟੀ (Special Holiday in Chandgiarh) ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਹਰਿਆਣਾ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੀ ਗਈ ਹੈ। ਚੰਡੀਗੜ੍ਹ ‘ਚ ਕੰਮ ਕਰਦੇ ਹਰਿਆਣਾ ਦੇ ਵੋਟਰ ਵੋਟ ਪਾਉਣ ਤੋਂ ਵਾਂਝੇ ਨਾ ਰਹਿ ਜਾਣ ਇਸ ਲਈ ਇਹ ਛੁੱਟੀ ਕੀਤੀ ਗਈ ਹੈ। ਸਾਰੀਆਂ ਫੈਕਟਰੀਆਂ, ਦੁਕਾਨਾਂ ਤੇ ਵਪਾਰਕ ਅਦਾਰਿਆਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਚੰਡੀਗੜ੍ਹ ‘ਚ ਭਲਕੇ ਵਿਸ਼ੇਸ਼ ਛੁੱਟੀ ਦਾ ਐਲਾਨ
