ਅੰਬਾਲਾ- ਹਰਿਆਣਾ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਵਿਜ ਨੇ ਸ਼ਨੀਵਾਰ ਨੂੰ ਦੁਹਰਾਇਆ ਕਿ ਜੇਕਰ ਪਾਰਟੀ ਚਾਹੇਗੀ ਤਾਂ ਉਹ ਮੁੱਖ ਮੰਤਰੀ ਬਣ ਜਾਣਗੇ। ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਵਾਲੇ ਦਿਨ ਮੀਡੀਆ ਨਾਲ ਗੱਲ ਕਰਦਿਆਂ ਵਿਜ ਨੇ ਕਿਹਾ,”ਜੇਕਰ ਪਾਰਟੀ ਚਾਹੇਗੀ ਤਾਂ ਤੁਹਾਡੇ ਨਾਲ ਅਗਲੀ ਮੁਲਾਕਾਤ ਮੁੱਖ ਮੰਤਰੀ ਵਜੋਂ ਹੋਵੇਗੀ।” ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਭਾਰਤੀ ਜਨਤਾ ਪਾਰਟੀ ਦੀ ਹੀ ਬਣੇਗੀ। ਮੁੱਖ ਮੰਤਰੀ ਦੇ ਅਹੁਦੇ ਲਈ ਆਪਣੀ ਦਾਅਵੇਦਾਰੀ ਸਬੰਧੀ ਪੁੱਛੇ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਉਨ੍ਹਾਂ ਕਦੇ ਵੀ ਮੁੱਖ ਮੰਤਰੀ ਦੇ ਅਹੁਦੇ ਦਾ ਦਾਅਵਾ ਨਹੀਂ ਕੀਤਾ। ਜਦੋਂ 2014 ‘ਚ ਭਾਜਪਾ ਦੀ ਸਰਕਾਰ ਬਣੀ ਸੀ, ਉਦੋਂ ਵੀ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ ਜਾ ਸਕਦਾ ਸੀ ਕਿਉਂਕਿ ਕਾਂਗਰਸ ਸਰਕਾਰ ਦੇ ਕਾਰਜਕਾਲ (2009-2014) ਦੌਰਾਨ ਉਹ ਭਾਜਪਾ ਵਿਧਾਇਕ ਦਲ ਦੇ ਆਗੂ ਸਨ ਅਤੇ ਉਨ੍ਹਾਂ ਨੇ 5 ਸਾਲ ਸਰਕਾਰ ਦੀ ਨੱਕ ‘ਚ ਦਮ ਕਰ ਰੱਖਿਆ ਸੀ।
ਪਾਰਟੀ ਚਾਹੇਗੀ ਤਾਂ ਅਗਲੀ ਮੁਲਾਕਾਤ ਮੁੱਖ ਮੰਤਰੀ ਵਜੋਂ ਹੋਵੇਗੀ : ਅਨਿਲ ਵਿਜ
