ਕਪੂਰਥਲਾ- ਕਪੂਰਥਲਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਰੋਡ ਸਥਿਤ ਐੱਮ. ਆਈ. ਸੀ. ਮੋਬਾਇਲ ਸ਼ੋਅਰੂਮ ‘ਤੇ ਸੋਮਵਾਰ ਨੂੰ ਬਾਈਕ ਸਵਾਰ ਨੌਜਵਾਨਾਂ ਨੇ ਤਾਬੜਤੋੜ ਗੋਲ਼ੀਆਂ ਚਲਾ ਦਿੱਤੀਆਂ। ਹਮਲੇ ਵਿਚ ਸ਼ੋਅਰੂਮ ਮਾਲਕ ਵਾਲ-ਵਾਲ ਬਚ ਗਏ ਹਨ। ਸੂਚਨਾ ਮਿਲਣ ਤੋਂ ਬਾਅਦ ਮੌਕੇ ਉਤੇ ਪਹੁੰਚੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸ਼ੋਅਰੂਮ ਮਾਲਕ ਨਰੇਸ਼ ਮਲਹੋਤਰਾ ਨੇ ਦੱਸਿਆ ਕਿ ਸਵੇਰੇ 10 ਵਜੇ ਬਾਈਕ ‘ਤੇ ਸਵਾਰ ਹੋ ਕੇ ਦੋ ਨੌਜਵਾਨ ਆਏ। ਅਜੇ ਸ਼ੋਅਰੂਮ ਖੋਲ੍ਹਿਆ ਹੀ ਸੀ ਕਿ ਦੋਵਾਂ ਨੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਸ਼ੋਅਰੂਮ ਦੇ ਸਾਰੇ ਸ਼ੀਸ਼ੇ ਟੁੱਟ ਗਏ ਹਨ। ਉਨ੍ਹਾਂ ਨੇ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ।