ਭਾਰਤ ਪਹੁੰਚਦੇ ਹੀ ਮਾਲਦੀਵ ਦੇ ਰਾਸ਼ਟਰਪਤੀ ਮੁਇਜ਼ੂ ਨੇ ਲਿਆ ‘ਯੂ-ਟਰਨ’

ਨਵੀਂ ਦਿੱਲੀ : Maldives President Muizzu visit India: ਭਾਰਤ ਦੇ ਦੌਰੇ ‘ਤੇ ਆਏ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਨੇ ਹੁਣ ਸੁਰ ਬਦਲ ਲਏ ਹੈ। ਮੁਈਜ਼ੂ ਨੇ ਕਿਹਾ ਕਿ ਉਹ ਭਾਰਤ ਦੀ ਸੁਰੱਖਿਆ ਨੂੰ ਕਮਜ਼ੋਰ ਕਰਨ ਲਈ ਕੁਝ ਨਹੀਂ ਕਰੇਗਾ ਤੇ ਉਹ ਦਿੱਲੀ ਨੂੰ ਆਪਣਾ ਕੀਮਤੀ ਦੋਸਤ ਮੰਨਦਾ ਹੈ।

ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਜਿਵੇਂ ਹੀ ਦਿੱਲੀ ਪੁੱਜੇ ਤਾਂ ਰਾਸ਼ਟਰਪਤੀ ਭਵਨ ਦੇ ਵਿਹੜੇ ਵਿੱਚ ਉਨ੍ਹਾਂ ਦਾ ਰਸਮੀ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿੱਚ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ ਸਨ।

Leave a Reply

Your email address will not be published. Required fields are marked *