ਪਟਨਾ : ਆਰਜੇਡੀ ਸੁਪਰੀਮੋ ਲਾਲੂ ਯਾਦਵ (lalu yadav) ਤੇ ਉਨ੍ਹਾਂ ਦੇ ਦੋ ਪੁੱਤਰਾਂ ਨੂੰ ਨੌਕਰੀ ਬਦਲੇ ਜ਼ਮੀਨ ਘੁਟਾਲੇ ਮਾਮਲੇ ਵਿਚ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਨੂੰ 1-1 ਲੱਖ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 25 ਅਕਤੂਬਰ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਲਾਲੂ ਯਾਦਵ ਜ਼ਮੀਨ-ਨੌਕਰੀ ਘੁਟਾਲੇ ਦੇ ਮਾਮਲੇ ‘ਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ‘ਚ ਪੇਸ਼ ਹੋਏ ਸਨ।
ਜ਼ਿਕਰਯੋਗ ਹੈ ਕਿ ਰਾਊਜ਼ ਐਵੇਨਿਊ (Rouse Avenue) ਦੀ ਵਿਸ਼ੇਸ਼ ਅਦਾਲਤ ਨੇ ਨੌਕਰੀ ਬਦਲੇ ਜ਼ਮੀਨ ਘੁਟਾਲੇ ਨਾਲ ਸਬੰਧਤ ਮਾਮਲੇ ਵਿਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ, ਤੇਜਸਵੀ ਯਾਦਵ ਅਤੇ ਹੋਰਾਂ ਨੂੰ ਸੰਮਨ ਜਾਰੀ ਕੀਤਾ ਸੀ। ਇਸ ਦੇ ਨਾਲ ਹੀ ਅਦਾਲਤ ਨੇ ਇਹ ਵੀ ਕਿਹਾ ਸੀ ਕਿ ਇਸ ਮਾਮਲੇ ਵਿਚ ਤੇਜ ਪ੍ਰਤਾਪ ਯਾਦਵ ਦੀ ਸ਼ਮੂਲੀਅਤ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਅਦਾਲਤ ਨੇ ਕਿਹਾ ਕਿ ਉਹ ਏਕੇ ਇਨਫੋਸਿਸ ਲਿਮਟਿਡ ਦੇ ਡਾਇਰੈਕਟਰ ਵੀ ਸਨ। ਇਸ ਲਈ ਉਸ ਨੂੰ ਵੀ ਇਸ ਮਾਮਲੇ ਸਬੰਧੀ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਸੀ।