, ਨਵੀਂ ਦਿੱਲੀ : ਹਾਰਦਿਕ ਪਾਂਡਿਆ (Hardik Pandya) ਨੇ ਗਵਾਲੀਅਰ ‘ਚ ਖੇਡੇ ਗਏ ਪਹਿਲੇ ਟੀ-20 ਮੈਚ ‘ਚ ਟੀਮ ਇੰਡੀਆ ਨੂੰ ਬੰਗਲਾਦੇਸ਼ ਖਿਲਾਫ਼ ਜਿੱਤ ਦਿਵਾਉਣ ਲਈ ਤੂਫਾਨੀ ਪਾਰੀ ਖੇਡੀ। ਭਾਰਤ ਨੇ ਪਹਿਲਾ ਮੈਚ ਜਿੱਤ ਕੇ ਤਿੰਨ ਮੈਚਾਂ ਦੀ ਲੜੀ ਵਿੱਚ 1-0 ਦੀ ਬੜ੍ਹਤ ਬਣਾ ਲਈ ਹੈ। ਪਾਂਡਿਆ ਨੇ 39 ਦੌੜਾਂ ਦੀ ਅਜੇਤੂ ਪਾਰੀ ਖੇਡੀ ਤੇ ਮਹਿੰਦਰ ਸਿੰਘ ਧੋਨੀ ਦੇ ਅੰਦਾਜ਼ ‘ਚ ਛੱਕਾ ਲਗਾ ਕੇ ਭਾਰਤ ਨੂੰ ਜਿੱਤ ਦਿਵਾਈ। ਇਸ ਨਾਲ ਪਾਂਡਿਆ ਨੇ ਵਿਰਾਟ ਕੋਹਲੀ ਨੂੰ ਪਿੱਛੇ ਛੱਡ ਦਿੱਤਾ ਹੈ।
ਬੰਗਲਾਦੇਸ਼ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 127 ਦੌੜਾਂ ਬਣਾਈਆਂ। ਟੀਮ ਇੰਡੀਆ ਨੇ ਇਹ ਟੀਚਾ 11.5 ਓਵਰਾਂ ਵਿੱਚ ਤਿੰਨ ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਪਾਂਡਿਆ ਨੇ ਆਪਣੀ ਅਜੇਤੂ ਪਾਰੀ ਵਿੱਚ ਸਿਰਫ਼ 16 ਗੇਂਦਾਂ ਦਾ ਸਾਹਮਣਾ ਕੀਤਾ ਜਿਸ ਵਿੱਚ ਪੰਜ ਚੌਕੇ ਅਤੇ ਦੋ ਛੱਕੇ ਸ਼ਾਮਲ ਸਨ।