ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ ਯਾਨੀ ਮੰਗਲਵਾਰ ਨੂੰ ਹੋਵੇਗੀ। ਇਸ ਵਾਰ ਮੀਟਿੰਗ ਜਲੰਧਰ ‘ਚ ਦੁਪਹਿਰ ਇਕ ਵਜੇ ਹੋਵੇਗੀ ਜਿਸ ਵਿਚ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਕੀਤਾ ਗਿਆ ਸੀ ਜਿਸ ਤਹਿਤ ਪੰਜ ਨਵੇਂ ਮੰਤਰੀਆਂ ਨੂੰ ਕੈਬਨਿਟ ‘ਚ ਸ਼ਾਮਲ ਕੀਤਾ ਗਿਆ ਸੀ। ਇਨ੍ਹਾਂ ਸਾਰਿਆਂ ਨੇ ਆਪੋ-ਆਪਣੇ ਮੰਤਰਾਲੇ ਵੀ ਸੰਭਾਲ ਲਏ ਹਨ।