ਆਨੰਦਪੁਰ ਸਾਹਿਬ : ਈਟੀਟੀ ਟੈਟ ਪਾਸ ਬੇਰੁਜ਼ਗਾਰ 5994 ਅਧਿਆਪਕ ਯੂਨੀਅਨ ਪੰਜਾਬ ਦੀਆਂ ਮਹਿਲਾ ਉਮੀਦਵਾਰਾਂ ਨੇ ਸੋਮਵਾਰ ਨੂੰ ਸਵੇਰੇ 8 ਵਜੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਨਿੱਜੀ ਰਿਹਾਇਸ਼ ਦਾ ਘਿਰਾਓ ਕਰਦੇ ਹੋਏ ਜਮ ਕੇ ਰੋਸ ਪ੍ਰਦਰਸ਼ਨ ਕੀਤਾ।ਇਸ ਦੇ ਨਾਲ ਟੈਂਕੀ ‘ਤੇ ਚੜੇ ਦੋ ਉਮੀਦਵਾਰਾਂ ਆਦਰਸ਼ ਅਬੋਹਰ ਤੇ ਅਨਮੋਲ ਬੱਲੂਆਣਾ ਨੂੰ ਤੀਜਾ ਦਿਨ ਸ਼ੁਰੂ ਹੋ ਗਿਆ ਹੈ। ਟੈਂਕੀ ‘ਤੇ ਚੜੇ ਦੋ ਨੌਜਵਾਨਾਂ ਅਤੇ ਟੈਂਕੀ ਦੇ ਹੇਠਾਂ ਧਰਨਾ ਦੇ ਰਹੇ ਸਮੁੱਚੇ ਕਾਡਰ ਦਾ ਰੋਸ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ।
ਪਿੰਡ ਗੰਭੀਰਪੁਰ ਵਿਖੇ ਰੋਸ ਧਰਨਾ ਨੌ ਦਿਨਾਂ ਤੋਂ ਜਾਰੀ, ਮਹਿਲਾ ਉਮੀਦਵਾਰਾਂ ਨੇ ਸਿੱਖਿਆ ਮੰਤਰੀ ਦੀ ਰਿਹਾਇਸ਼ ਘੇਰੀ
