CM ਭਗਵੰਤ ਮਾਨ ਦੇ ਪਿੰਡ ਸਤੌਜ ‘ਚ ਸਰਬਸੰਮਤੀ ਨਾਲ ਬਣੀ ਪੰਚਾਇਤ

ਸੰਗਰੂਰ – ਮੁੱਖ ਮੰਤਰੀ ਭਗਵੰਤ ਮਾਨ ਦੇ ਪਿਡ ਸਤੌਜ ਵਿਚ ਸਰਬਸੰਮਤੀ ਨਾਲ ਪੰਚਾਇਤ ਚੁਣ ਲਈ ਗਈ ਹੈ। ਸਤੌਜ ਪਿੰਡ ਵਿਚ ਸਰਬਸੰਮਤੀ ਨਾਲ ਹਰਬੰਸ ਸਿੰਘ ਹੈੱਪੀ ਨੂੰ ਸਰਪੰਚ ਚੁਣਿਆ ਗਿਆ ਹੈ। ਇਥੇ ਦੱਸਣਯੋਗ ਹੈ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੱਦੀ ਪਿੰਡ ਸਤੌਜ ਪਹੁੰਚ ਕੇ ਪਿੰਡ ਵਾਸੀਆਂ ਨੂੰ ਸਰਬਸੰਮਤੀ ਨਾਲ ਸਰਪੰਚ ਦੀ ਚੋਣ ਕਰਨ ਦੀ ਅਪੀਲ ਕੀਤੀ ਸੀ। ਸਰਪੰਚ ਦੀ ਚੋਣ ਲਈ 4 ਉਮੀਦਵਾਰ ਮੈਦਾਨ ਵਿਚ ਨਿਤਰੇ ਸਨ ਅਤੇ ਮੁੱਖ ਮੰਤਰੀ ਮਾਨ ਦੀ ਅਪੀਲ ਮਗਰੋਂ ਦੋ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਸਨ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਸਿਹਤਯਾਬ ਹੋਣ ਮਗਰੋਂ ਬੀਤੇ ਦਿਨੀਂ ਆਪਣੇ ਜੱਦੀ ਪਿੰਡ ਸਤੌਜ ਵਿਖੇ ਪਹੁੰਚੇ ਸਨ। ਇਸ ਦੌਰਾਨ ਜਿੱਥੇ ਉਨ੍ਹਾਂ ਵੱਲੋਂ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਗਈ ਸੀ, ਉਥੇ ਹੀ ਸਤੌਜ ਪਿੰਡ ਦੀ ਸਰਬਸੰਮਤੀ ਨਾਲ ਪੰਚਾਇਤ ਚੁਣਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਵਾਸੀਆਂ ਨੂੰ ਵੱਡੀ ਅਪੀਲ ਵੀ ਕੀਤੀ ਗਈ।

Leave a Reply

Your email address will not be published. Required fields are marked *