ਕੋਲਕਾਤਾ : ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਦੀ ਟ੍ਰੇਨੀ ਮਹਿਲਾ ਡਾਕਟਰ ਨਾਲ ਜਬਰ ਜਨਾਹ ਤੇ ਹੱਤਿਆ ਦੀ ਵਾਰਦਾਤ ਦੇ ਮਾਮਲੇ ’ਚ ਸੀਬੀਆਈ ਨੇ ਸੋਮਵਾਰ ਨੂੰ ਸਿਆਲਦਾਹ ਦੀ ਵਿਸ਼ੇਸ਼ ਅਦਾਲਤ ’ਚ ਪਹਿਲੀ ਚਾਰਜਸ਼ੀਚਟ ਦਾਖ਼ਲ ਕਰ ਦਿੱਤੀ ਹੈ। ਭਾਵੇਂ ਇਸ ਮਾਮਲੇ ’ਚ ਸਮੂਹਿਕ ਜਬਰ ਜਨਾਹ ਦੇ ਦੋਸ਼ ਲੱਗਦੇ ਰਹੇ ਹੋਣ, ਪਰ ਸੂਤਰਾਂ ਮੁਤਾਬਕ ਚਾਰਜਸ਼ੀਟ ’ਚ ਸਮੂਹਿਕ ਜਬਰ ਜਨਾਹ ਦਾ ਜ਼ਿਕਰ ਨਹੀਂ ਹੈ। ਸੀਬੀਆਈ ਨੇ ਸਿਵਲ ਵਾਲੰਟੀਅਰ ਸੰਜੇ ਰਾਏ ਨੂੰ ਮੁੱਖ ਮੁਲਜ਼ਮ ਬਣਾਇਆ ਹੈ। ਹਾਲਾਂਕਿ, ਸੀਬੀਆਈ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ। ਇਸ ਮਾਮਲੇ ’ਚ ਸੀਬੀਆਈ ਨੇ ਸੁਪਰੀਮ ਕੋਰਟ ’ਚ ਜਿਹੜੀ ਜਾਣਕਾਰੀ ਪੇਸ਼ ਕੀਤੀ ਹੈ, ਉਸ ਵਿਚ ਵੀ ਇਕ ਤੋਂ ਜ਼ਿਆਦਾ ਲੋਕਾਂ ਦੀ ਸ਼ਮੂਲੀਅਤ ਦਾ ਜ਼ਿਕਰ ਨਹੀਂ ਹੈ। ਦੱਸਣਯੋਗ ਹੈ ਕਿ ਨੌਂ ਅਗਸਤ ਨੂੰ ਆਰਜੀ ਕਰ ਹਸਪਤਾਲ ਦੇ ਸੈਮੀਨਾਰ ਹਾਲ ’ਚ ਮਹਿਲਾ ਡਾਕਟਰ ਦੀ ਜਬਰ ਜਨਾਹ ਤੋਂ ਬਾਅਦ ਹੱਤਿਆ ਕਰ ਦਿੱਤੀ ਗਈ ਸੀ। ਕੋਲਕਾਤਾ ਪੁਲਿਸ ਨੇ 10 ਅਗਸਤ ਨੂੰ ਸੰਜੇ ਰਾਏ ਨੂੰ ਗ੍ਰਿਫ਼ਤਾਰ ਕੀਤਾ ਸੀ। ਕਲਕੱਤਾ ਹਾਈ ਕੋਰਟ ਨੇ 14 ਅਗਸਤ ਨੂੰ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਸੀ। ਸੂਤਰਾਂ ਮੁਤਾਬਕ, 48 ਸਫ਼ਿਆਂ ਦੀ ਚਾਰਜਸ਼ੀਟ ’ਚ ਕਰੀਬ 57 ਲੋਕਾਂ ਦੇ ਬਿਆਨਾਂ ਦਾ ਜ਼ਿਕਰ ਹੈ। ਇਸ ’ਚ ਕਿਹਾ ਗਿਆ ਹੈ ਕਿ ਸੰਜੇ ਨੇ ਪੀੜਤਾ ਨਾਲ ਉਦੋਂ ਅਪਰਾਧ ਕੀਤਾ, ਜਦੋਂ ਉਹ ਛੁੱਟੀ ਦੌਰਾਨ ਹਸਪਤਾਲ ਦੇ ਸੈਮੀਨਾਰ ਹਾਲ ’ਚ ਸੌਣ ਲਈ ਗਈ ਸੀ। ਸੀਸੀਟੀਵੀ ਫੁੱਟੇਜ ’ਚ ਸੰਜੇ ਨੂੰ ਨੌ ਅਗਸਤ ਦੀ ਸਵੇਰੇ 4.03 ਵਜੇ ਸੈਮੀਨਾਰ ਹਾਲ ’ਚ ਦਾਖ਼ਲ ਹੁੰਦਿਆਂ ਦੇਖਿਆ ਸੀ। ਉਹ ਕਰੀਬ ਅੱਧੇ ਘੰਟੇ ਬਾਅਦ ਉੱਥੋਂ ਬਾਹਰ ਆਇਆ। ਕੋਲਕਾਤਾ ਪੁਲਿਸ ਨੂੰ ਘਟਨਾ ਵਾਲੀ ਥਾਂ ’ਤੇ ਉਸਦੇ ਬਲੂਟੁੱਥ ਹੈੱਡਫੋਨ ਵੀ ਮਿਲੇ ਸਨ। ਮਹਿਲਾ ਡਾਕਟਰ ਦੀ ਪੋਸਟਮਾਰਟਮ ਰਿਪੋਰਟ ’ਚ ਜਬਰ ਜਨਾਹ ਤੇ ਹੱਤਿਆ ਦੀ ਪੁਸ਼ਟੀ ਕੀਤੀ ਗਈ ਸੀ। ਰਿਪੋਰਟ ’ਚ ਉਸਦੇ ਸਰੀਰ ’ਤੇ 25 ਅੰਦਰੂਨੀ ਤੇ ਬਾਹਰੀ ਸੱਟਾਂ ਦੇ ਨਿਸ਼ਾਨ ਸਨ। ਹਾਲਾਂਕਿ, ਸੰਜੇ ਨੇ ਖ਼ੁਦ ਨੂੰ ਬੇਕਸੂਰ ਦੱਸਿਆ ਸੀ। ਉਸਨੇ ਦਾਅਵਾ ਕੀਤਾ ਸੀ ਕਿ ਜਦੋਂ ਉਹ ਸੈਮੀਨਾਰ ਹਾਲ ’ਚ ਦਾਖ਼ਲ ਹੋਇਆ, ਤਾਂ ਮਹਿਲਾ ਡਾਕਟਰ ਬੇਹੋਸ਼ ਪਈ ਸੀ। ਇਸ ਮਾਮਲੇ ’ਚ ਇਨਸਾਫ਼ ਦੀ ਮੰਗ ਕਰ ਰਹੇ ਜੂਨੀਅਰ ਡਾਕਟਰ ਕਈ ਦਿਨਾਂ ਤੋਂ ਅੰਦੋਲਨ ਕਰ ਰਹੇ ਹਨ।
Related Posts
ਐੱਨ.ਆਈ.ਏ. ਨੇ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੀਆਂ ਕਈ ਥਾਵਾਂ ‘ਤੇ ਕੀਤੀ ਛਾਪੇਮਾਰੀ
ਨਵੀਂ ਦਿੱਲੀ, 9 ਮਾਰਚ (ਬਿਊਰੋ)- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਪੱਟਨ ਸ਼ਹਿਰ ‘ਚ ਕਈ ਥਾਵਾਂ…
ਸਕੂਲ ਦੀ ਬੱਸ ਬੇਕਾਬੂ ਹੋ ਕੇ ਨਹਿਰ ‘ਚ ਡਿੱਗੀ
ਬਾਂਸਵਾੜਾ- ਰਾਜਸਥਾਨ ਦੇ ਬਾਂਸਵਾੜਾ ਜ਼ਿਲ੍ਹੇ ਦੇ ਘਾਟੋਲ ਕਸਬੇ ਦੀ ਇਕ ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਨਹਿਰ ‘ਚ ਡਿੱਗ…
ਵੱਡੀ ਖ਼ਬਰ: ਸਿਮਰਨਜੀਤ ਸਿੰਘ ਮਾਨ ਕੋਰੋਨਾ ਪਾਜ਼ੇਟਿਵ, ਟਵੀਟ ਕਰ ਕਹੀ ਇਹ ਗੱਲ
ਸੰਗਰੂਰ – ਲੋਕ ਸਭਾ ਹਲਕਾ ਸੰਗਰੂਰ ਤੋਂ ਨਵੇਂ ਚੁਣੇ ਗਏ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ…