ਜਬਲਪੁਰ – ਮੱਧ ਪ੍ਰਦੇਸ਼ ਦੇ ਜਬਲਪੁਰ ’ਚ ਵਿਸ਼ੇਸ਼ ਸੰਸਦ ਮੈਂਬਰ-ਐੱਮ. ਐੱਲ. ਏ. ਅਦਾਲਤ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਲੋਕ ਸਭਾ ਮੈਂਬਰ ਕੰਗਨਾ ਰਣੌਤ ਨੂੰ ਉਸ ਪਟੀਸ਼ਨ ’ਤੇ ਨੋਟਿਸ ਜਾਰੀ ਕੀਤਾ ਹੈ, ਜਿਸ ‘ਚ ਉਨ੍ਹਾਂ ਦੀ ਟਿੱਪਣੀ ਨੂੰ ਚੁਣੌਤੀ ਦਿੱਤੀ ਗਈ ਹੈ ਕਿ ਭਾਰਤ ਨੂੰ 2014 ਤੋਂ ਬਾਅਦ ਸਹੀ ਮਾਇਨਿਆਂ ’ਚ ਆਜ਼ਾਦੀ ਮਿਲੀ ਸੀ।
ਵਿਸ਼ੇਸ਼ ਅਦਾਲਤ ਦੇ ਜੱਜ ਵਿਸ਼ਵੇਸ਼ਵਰੀ ਮਿਸ਼ਰਾ ਨੇ ਐਡਵੋਕੇਟ ਅਮਿਤ ਕੁਮਾਰ ਸਾਹੂ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਇਹ ਨੋਟਿਸ ਜਾਰੀ ਕੀਤਾ। ਸਾਹੂ ਨੇ ਦਾਅਵਾ ਕੀਤਾ ਕਿ ਇਹ ਦਰਖਾਸਤ ਅਧਾਰਤਾਲ ਥਾਣੇ ’ਚ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਕੋਈ ਕਾਰਵਾਈ ਨਾ ਹੋਣ ਤੋਂ ਬਾਅਦ ਦਾਇਰ ਕੀਤੀ ਗਈ ਸੀ।