ਜਲੰਧਰ: ਪੰਜਾਬ ‘ਚ ਅੱਜ ਤੋਂ ਮੌਸਮ ਬਦਲੇਗਾ। ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਅਗਲੇ 2 ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਸੂਬੇ ਦੇ 10 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ਵਿਚ ਕੁਝ ਥਾਵਾਂ ‘ਤੇ ਬਾਰਿਸ਼ ਹੋ ਸਕਦੀ ਹੈ। ਉੱਥੇ ਹੀ ਮੌਸਮ ਵਿਭਾਗ ਨੇ ਬਿਜਲੀ ਗਰਜਨ ਤੇ ਤੂਫ਼ਾਨ ਸਬੰਧੀ ਅਲਰਟ ਜਾਰੀ ਕੀਤਾ ਹੈ।
ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿਚ ਕੋਈ ਬਦਲਾਅ ਨਹੀਂ ਹੋਇਆ। ਉੱਥੇ ਹੀ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ। ਸਭ ਤੋਂ ਵੱਧ ਤਾਪਮਾਨ 35.6 ਡਿਗਰੀ ਫਰੀਦਕੋਟ ਵਿਚ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਅਕਤੂਬਰ ਤਕ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 17 ਅਕਤੂਬਰ ਤਕ ਮੌਸਮ ਬਿਲਕੁੱਲ ਸਾਫ਼ ਰਹੇਗਾ। ਵਿਭਾਗ ਵੱਲੋਂ ਦਿਨ ਤੇ ਰਾਤ ਦਾ ਤਾਪਮਾਨ ਵੀ ਬਰਾਬਰ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਉੱਥੇ ਹੀ ਚੰਡੀਗੜ੍ਹ ਵਿਚ ਅੱਜ ਵੀ ਮੌਸਮ ਬਿਲਕੁੱਲ ਸਾਫ਼ ਰਹੇਗਾ। ਬਾਰਿਸ਼ ਦੀ ਸੰਭਾਵਨਾ ਨਹੀਂ ਹੈ।