ਵਿਦਿਆਰਥੀਆਂ ਵੱਲੋਂ ਭੁੱਖ ਹੜਤਾਲ ਸ਼ੁਰੂ, ਹੁਣ ਤੱਕ ਹੋਈਆਂ 20 ਮੀਟਿੰਗਾਂ ਵੀ ਰਹੀਆਂ ਬੇਸਿੱਟਾ

ਪਟਿਆਲਾ: ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਵਿਖੇ ਉਪ ਕੁਲਪਤੀ ਤੇ ਵਿਦਿਆਰਥੀਆਂ ਵਿਚਕਾਰ ਚੱਲ ਰਿਹਾ ਰੇੜਕਾ ਰੁਕਣ ਦਾ ਨਾਮ ਹੀ ਲੈ ਰਿਹਾ। ਯੂਨੀਵਰਸਿਟੀ ਪ੍ਰਸਾਸ਼ਨ ਵੱਲੋਂ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤੇ ਜਾਣ ਦੇ ਰੋਸ ਵਜੋਂ ਵਿਦਿਆਰਥੀਆਂ ਨੇ ਬੀਤੀ ਰਾਤ ਤੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।

ਵਿਦਿਆਰਥੀਆਂ ਦਾ ਦੋਸ਼ ਹੈ ਕਿ ਐਕਸਟਰਨਲ ਕਮੇਟੀ ਗਠਿਤ ਕਰਨ ਅਤੇ ਕਮੇਟੀ ਵੱਲੋਂ ਹਾਇਰ ਅਥਾਰਿਟੀ ਨੂੰ ਰਿਪੋਰਟ ਸੌਂਪੇ ਜਾਣ ਦੇ ਬਾਵਜੂਦ ਵੀ ਉਪ ਕੁਲਪਤੀ ਜੈ ਸ਼ੰਕਰ ਸਿੰਘ ਖਿਲਾਫ ਬਣਦੀ ਕਾਰਵਾਈ ਨਹੀਂ ਕੀਤੀ ਜਾ ਰਹੀ, ਜੋ ਕਿ ਵਿਦਿਆਰਥੀਆਂ ਨਾਲ ਸ਼ਰੇਆਮ ਬੇਇਨਸਾਫੀ ਤੇ ਧੱਕਾ ਹੈ।

ਭੁੱਖ ਹੜਤਾਲ ‘ਤੇ ਬੈਠੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਐਕਸਟਰਨਲ ਕਮੇਟੀ ਵੱਲੋਂ ਵੀ ਆਪਣੀ ਰਿਪੋਰਟ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮੁੱਖ ਜੱਜ ਅਤੇ ਯੂਨੀਵਰਸਿਟੀ ਦੇ ਚਾਂਸਲਰ ਨੂੰ ਸੌਂਪੀ ਜਾ ਚੁੱਕੀ ਹੈ, ਪ੍ਰੰਤੂ ਇਸ ਦੇ ਬਾਵਜੂਦ ਵੀ ਉਪ ਕੁਲਪਤੀ ਖਿਲਾਫ ਕੋਈ ਵੀ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ। ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਲਗਾਤਾਰ ਨਜਰ ਅੰਦਜ ਕੀਤਾ ਜਾ ਰਿਹਾ ਹੈ।

ਮਿਲੀ ਜਾਣਕਾਰੀ ਮੁਤਾਬਕ ਉਕਤ ਮਾਮਲੇ ਨੂੰ ਲੈ ਕੇ ਯੂਨੀਵਰਸਿਟੀ ਦੇ ਅਧਿਕਾਰੀਆਂ ਅਤੇ ਵਿਦਿਆਰਥੀਆਂ ਵਿਚਕਾਰ ਕਰੀਬ 20 ਤੋਂ ਵੱਧ ਮੀਟਿੰਗਾਂ ਹੋ ਚੁੱਕੀਆਂ ਹਨ, ਜੋ ਬੇਸਿੱਟਾ ਰਹੀਆਂ ਹਨ।

Leave a Reply

Your email address will not be published. Required fields are marked *