ਚੰਡੀਗੜ੍ਹ, 10 ਸਤੰਬਰ (ਦਲਜੀਤ ਸਿੰਘ)- ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨ ਮਗਰੋਂ ਬਾਹਰ ਆ ਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਜਿਸ ਤਰ੍ਹਾਂ ਹੁਕਮ ਲਾਉਣਗੀਆਂ ਉਹ ਪ੍ਰਵਾਨ ਕਰਨਗੇ ਅਤੇ ਸ. ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਜੇਕਰ ਕਿਸਾਨ ਜਥੇਬੰਦੀਆਂ ਵਲੋਂ ਸਿਆਸੀ ਰੈਲੀਆਂ ਅਤੇ ਹੋਰ ਪ੍ਰੋਗਰਾਮਾਂ ‘ਤੇ ਰੋਕ ਲਗਾਈ ਜਾਵੇਗੀ ਤਾਂ ਉਹ ਕਿਸਾਨਾਂ ਅਨੁਸਾਰ ਹੀ ਚੱਲਣਗੇ।
ਕਿਸਾਨਾਂ ਦੇ ਹੁਕਮ ਅਨੁਸਾਰ ਹੀ ਚੱਲਿਆ ਜਾਵੇਗਾ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ)
